ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਨੂੰ 31 ਜੁਲਾਈ ਨੂੰ ਵਿਧਾਨ ਸਭਾ ਦੇ ਸਪੀਕਰ ਵੱਲੋਂ ਸੱਦਿਆ ਗਿਆ ਹੈ। ਇਸ ਤੋਂ ਲੱਗਦਾ ਹੈ ਕਿ ਬਾਗੀ ਵਿਧਾਇਕਾਂ ਸੁਖਪਾਲ ਸਿੰਘ ਖਹਿਰਾ ਤੇ ਅਮਰਜੀਤ ਸੰਦੋਆ ਦੀ ਕਿਸਮਤ ਦਾ ਫੈਸਲਾ ਜਲਦ ਹੋ ਸਕਦਾ ਹੈ। ਆਮ ਆਦਮੀ ਪਾਰਟੀ ਬੜੇ ਸਮੇਂ ਤੋਂ ਬਾਗੀ ਵਿਧਾਇਕਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੀ ਹੈ ਪਰ ਸਪੀਕਰ ਇਸ ਨੂੰ ਟਾਲਦੇ ਆ ਰਹੇ ਹਨ।


ਦੱਸ ਦਈਏ ਕਿ ਮੌਜੂਦਾ ਸਮੇਂ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਤੇ ਬਾਅਦ ਵਿੱਚ ਅਸਤੀਫ਼ਾ ਵਾਪਸ ਲੈ ਲਿਆ ਸੀ। ਇਸ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਖ਼ਿਲਾਫ਼ ਦਰਖ਼ਾਸਤ ਦਿੱਤੀ ਗਈ ਸੀ ਕਿ ਖਹਿਰਾ ਖ਼ਿਲਾਫ਼ ਦਲ ਬਦਲੀ ਵਿਰੋਧੀ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ।


ਕੈਪਟਨ ਦੇ ਗੜ੍ਹ 'ਚ ਜਨਤਕ ਇਕੱਠ ਫੈਲਾ ਰਹੇ ਕੋਰੋਨਾ, ਕੋਈ ਕੁਆਰੰਟੀਨ ਹੋਣ ਨੂੰ ਨਹੀਂ ਤਿਆਰ, 10 ਦਿਨਾਂ 'ਚ ਦੁੱਗਣੇ ਕੇਸ


ਵਿਧਾਨ ਸਭਾ ਦੇ ਸਪੀਕਰ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਮਗਰੋਂ ਖਹਿਰਾ ਨੇ ਨਿਯਮਾਂ ਦੀ ਕਾਪੀ ਮੰਗੀ ਸੀ। ਰੋਪੜ ਤੋਂ ‘ਆਪ’ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ, ਪਰ ਮਗਰੋਂ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈ ਲਿਆ। ਖਹਿਰਾ ਤੇ ਸੰਦੋਆ ਨੂੰ 31 ਜੁਲਾਈ ਨੂੰ ਨਿੱਜੀ ਸੁਣਵਾਈ ਲਈ ਵਿਧਾਨ ਸਭਾ ਸਪੀਕਰ ਵੱਲੋਂ ਸੱਦਿਆ ਗਿਆ ਹੈ।


ਖ਼ਬਰਦਾਰ! ਹੁਣ ਸੋਚ-ਸਮਝ ਕੇ ਨਿਕਲਿਓ ਬਾਹਰ, ਕੋਰੋਨਾ ਨੂੰ ਰੋਕਣ ਲਈ ਪੰਜਾਬ ਸਰਕਾਰ ਦੀ ਨਵੀਂ ਯੋਜਨਾ


ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੀ ਅਸਤੀਫ਼ਾ ਦੇ ਕੇ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ ਪਰ ਸਪੀਕਰ ਨੇ ਫਰਵਰੀ ਵਿਚ ਉਨ੍ਹਾਂ ਦਾ ਅਸਤੀਫ਼ਾ ਰੱਦ ਕਰ ਦਿੱਤਾ। ਸਪੀਕਰ ਨੇ ਉਨ੍ਹਾਂ ਨੂੰ 31 ਜੁਲਾਈ ਤੱਕ ਜਵਾਬ ਦਾਅਵਾ ਦੇਣ ਲਈ ਆਖਿਆ ਹੈ।


ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ 'ਚ ਰੈੱਡ ਅਲਰਟ, ਬਾਕੀ ਜ਼ਿਲ੍ਹਿਆਂ 'ਚ ਸੰਤਰੀ


ਜੈਤੋ ਤੋਂ ‘ਆਪ’ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਸੁਖਪਾਲ ਖਹਿਰਾ ਨਾਲ ਚਲੇ ਗਏ ਸਨ ਪਰ ਬਾਅਦ ਵਿਚ ਉਹ ਵਾਪਸ ਆਮ ਆਦਮੀ ਪਾਰਟੀ ਵਿੱਚ ਪਰਤ ਆਏ। ਉਨ੍ਹਾਂ ਨੇ ਅਸਤੀਫ਼ਾ ਵੀ ਨਹੀਂ ਦਿੱਤਾ ਸੀ। ਇਸ ਲਈ ਉਨ੍ਹਾਂ ਤੋਂ ਵੀ ਜਵਾਬ ਮੰਗਿਆ ਗਿਆ ਹੈ।


ਕੋਰੋਨਾ ਨੇ ਕੀਤੀ ਜ਼ਿੰਦਗੀ ਬੇਹਾਲ, ਦੁਨੀਆਂ ਭਰ 'ਚ ਡੇਢ ਕਰੋੜ ਦੇ ਨੇੜੇ ਪਹੁੰਚਿਆਂ ਮਰੀਜ਼ਾਂ ਦਾ ਅੰਕੜਾ


ਕੋਰੋਨਾ ਪੀੜਤ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ