Punjab news: ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੀ ਅਗਵਾਈ ਹੇਠ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਾਂਗਰਸੀ ਵਰਕਰਾਂ ਵੱਲੋਂ ਇੱਕ ਵੱਡਾ ਇਕੱਠ ਕੀਤਾ ਗਿਆ ਜਿਸ ਵਿਚ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਲਾਮਬੰਦ ਕੀਤਾ ਗਿਆ।


ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਮੈਨੂੰ ਲੋਕ ਸਭਾ ਚੋਣਾਂ ਲੜਨ ਲਈ ਕਹੇਗੀ ਤਾਂ ਉਹ ਜ਼ਰੂਰ ਲੜਨਗੇ। ਇਸ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਨੇ ਸੂਬਾ ਸਰਕਾਰ 'ਤੇ ਜੰਮ ਕੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪਿਛਲੇ ਦੋ ਸਾਲ ਵਿੱਚ ਕਾਰਗੁਜ਼ਾਰੀ ਜ਼ੀਰੋ ਰਹੀ ਹੈ ਤੇ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ਼ਾਂ ਨੂੰ ਬਰੇਕਾਂ ਲੱਗ ਗਈਆਂ ਹਨ।


ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਹੋਏ ਕੰਮਾਂ ਦੇ ਉਦਘਾਟਨ ਕਰਕੇ ਮੰਤਰੀਆਂ ਵੱਲੋਂ ਵਾਹ-ਵਾਹ ਖੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਕਰਾਰੀ ਹਾਰ ਹੋਵੇਗੀ। ਲੋਕ ਇਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ।


ਇਹ ਵੀ ਪੜ੍ਹੋ: School Summer Vacation: ਇੰਨੇ ਦਿਨ ਬੰਦ ਰਹਿਣਗੇ ਸਕੂਲ, ਜਾਰੀ ਹੋਇਆ ਗਰਮੀਆਂ ਦੀਆਂ ਛੁੱਟੀਆਂ ਦਾ ਸ਼ਡਿਊਲ


ਸਾਬਕਾ ਸਪੀਕਰ ਨੇ ਕਿਹਾ ਕਿ ਦੇਸ਼ ਅੰਦਰ ਬਦਲਾਅ ਦਾ ਮਾਹੌਲ ਹੈ ਅਤੇ ਇੰਡੀਆ ਗਠਜੋੜ ਦੀ ਲੋਕ ਸਭਾ ਚੋਣਾਂ ਵਿੱਚ ਇਤਿਹਾਸਿਕ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਬਣਾਏ ਕਿਸਾਨ ਵਿਰੋਧੀ ਬਿਲਾਂ ਨੂੰ ਸੂਬਾ ਸਰਕਾਰ ਪ੍ਰਾਈਵੇਟ ਸਾਈਲੋ ਬਣਾ ਕੇ ਲਾਗੂ ਕਰਨ ਵਿੱਚ ਲੱਗੀ ਹੈ, ਤੇ ਦੇਸ਼ ਅਤੇ ਸੂਬੇ ਦੇ ਕਿਸਾਨ ਇਹਨਾਂ ਦੋਵੇਂ ਪਾਰਟੀਆਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਆਪਣਾ ਗੁੱਸਾ ਲੋਕ ਸਭਾ ਚੋਣਾਂ ਵਿੱਚ ਕੱਢਣਗੇ।


ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ ਤੇ ਲੋਕ ਭਾਜਪਾ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ। ਉੱਥੇ ਹੀ ਸੂਬਾ ਸਰਕਾਰ 'ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ ਤੇ ਕਿਹਾ ਕੀ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਦੋ ਸਾਲਾਂ ਦੇ ਦੌਰਾਨ ਕੁਝ ਨਹੀਂ ਕੀਤਾ। ਉਨ੍ਹਾਂ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੇ ਕੰਮ ਵੀ ਰੁਕੇ ਹੋਏ ਹਨ।


ਇਹ ਵੀ ਪੜ੍ਹੋ: Navjot Kaur Health: ਨਵਜੋਤ ਸਿੱਧੂ ਨੇ ਸਰਜਰੀ ਤੋਂ ਬਾਅਦ ਸਾਂਝੀ ਕੀਤੀ ਪਤਨੀ ਦੀ ਤਸਵੀਰ, ਭਾਵੁਕ ਪੋਸਟ 'ਚ ਕਹੀ ਇਹ ਗੱਲ