ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਅਤੇ ਕਬੂਲ ਕਰਨ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੀ ਇਹ ਕਾਰਵਾਈ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ਼ ਅਤੇ ਸਰਕਾਰ ਦੀ ਨੀਤੀ ਨੂੰ ਦਰਸਾਉਂਦੀ ਹੈ।

Continues below advertisement

ਜਾਣੋ ਕੀ ਸੀ ਪੂਰਾ ਮਾਮਲਾ

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇਕ ਇੰਗਲੈਂਡ ਨਿਵਾਸੀ ਐੱਨ.ਆਰ.ਆਈ. ਮਹਿਲਾ, ਜੋ ਇਸ ਸਮੇਂ ਮੁੰਬਈ ਵਿਚ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਕੀਤੀ ਗਈ ਹੈ।

Continues below advertisement

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ASI ਨੇ ਸ਼ਿਕਾਇਤਕਰਤਾ ਦੇ ਐੱਨ.ਆਰ.ਆਈ. ਦੋਸਤ ਦੀ ਪੁਲਿਸ ਵੱਲੋਂ ਇਕ ਮਾਮਲੇ ਵਿਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ’ਚ ਮਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਬੈਂਕ ਦੇ ਏ.ਟੀ.ਐੱਮ. ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ।

ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿਚ ਉਸ ਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ, ਜਿਸ ਦੀ ਉਸ ਨੇ ਰਿਕਾਰਡਿੰਗ ਕਰ ਕੇ ਆਨਲਾਈਨ ਸ਼ਿਕਾਇਤ ਦਰਜ ਕਰਵਾ ਦਿੱਤੀ।

ਪੇਸ਼ ਕੀਤਾ ਜਾਏਗਾ ਅਦਾਲਤ 'ਚ

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ 'ਚ ਲਗਾਏ ਦੋਸ਼ ਸੱਚੇ ਪਾਏ ਗਏ। ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਚ ਮੁਕੱਦਮਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਤੇ ਦੋਸ਼ੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।