Punjab News: ਵਿਜੀਲੈਂਸ ਦਾ ਵੱਡਾ ਐਕਸ਼ਨ, PUNSUP ਮੈਨੇਜਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਸ਼ਿਕਾਇਤਕਰਤਾ ਨੇ ਦੋਸ਼ੀ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡਿੰਗ ਵੀ ਕਰ ਲਈ, ਜਿਸ ਵਿੱਚ ਦੋਸ਼ੀ ਨੇ 2 ਲੱਖ ਰੁਪਏ ਪਹਿਲੀ ਕਿਸ਼ਤ ਵਜੋਂ ਮੰਗਣ ਦੀ ਗੱਲ ਕੀਤੀ ਸੀ। ਇਸ ਤੋਂ ਪਹਿਲਾਂ, ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਨੇਜਰ ਅਤੇ PUNSUP ਫਿਰੋਜ਼ਪੁਰ ਦੇ

ਭ੍ਰਿਸ਼ਟਾਚਾਰ ਦੇ ਖਿਲਾਫ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਵੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ, ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਹੇਠ PUNSUP ਦੇ ਜਨਰਲ ਮੈਨੇਜਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਅਜੀਤ ਪਾਲ ਸਿੰਘ ਸੈਣੀ ਵਜੋਂ ਹੋਈ ਹੈ, ਜੋ ਕਿ ਖਰੀਦ, ਭੰਡਾਰਣ, ਵਪਾਰ, ਨਿਰਮਾਣ ਅਤੇ ਮੁੱਖ ਸਤਰਕਤਾ ਅਧਿਕਾਰੀ (CVO) ਦੇ ਪਦ ਦਾ ਭੀ ਕੰਮਕਾਜ ਸੰਭਾਲ ਰਹੇ ਸਨ। ਇਹ ਗ੍ਰਿਫਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਇਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ।
10% ਰਿਸ਼ਵਤ ਦੀ ਮੰਗ ਕੀਤੀ, ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਦੀ ਕੀਤੀ ਗਈ ਮੰਗ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਰੋਪ ਲਾਇਆ ਕਿ ਉਪਰੋਕਤ ਜਨਰਲ ਮੈਨੇਜਰ ਨੇ 14,090 ਝੋਨੇ ਦੀਆਂ ਬੋਰੀਆਂ 'ਤੇ 10% ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਗੱਲਬਾਤ ਤੋਂ ਬਾਅਦ ਮਾਮਲਾ 1 ਲੱਖ ਰੁਪਏ 'ਤੇ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਦੋਸ਼ੀ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡਿੰਗ ਵੀ ਕਰ ਲਈ, ਜਿਸ ਵਿੱਚ ਦੋਸ਼ੀ ਨੇ 2 ਲੱਖ ਰੁਪਏ ਪਹਿਲੀ ਕਿਸ਼ਤ ਵਜੋਂ ਮੰਗਣ ਦੀ ਗੱਲ ਕੀਤੀ ਸੀ। ਇਸ ਤੋਂ ਪਹਿਲਾਂ, ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਨੇਜਰ ਅਤੇ PUNSUP ਫਿਰੋਜ਼ਪੁਰ ਦੇ ਦੋ ਇੰਸਪੈਕਟਰਾਂ ਨੂੰ ਵੀ ਇਸੇ ਮਾਮਲੇ ਵਿੱਚ ਵਿਭਾਗ ਵੱਲੋਂ ਸਸਪੈਂਡ ਕੀਤਾ ਜਾ ਚੁੱਕਾ ਹੈ।
1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ੍ਹਿਆ
ਇਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾਇਆ ਅਤੇ ਉਪਰੋਕਤ ਜਨਰਲ ਮੈਨੇਜਰ ਨੂੰ ਮੈਕਸ ਹਸਪਤਾਲ, ਫੇਜ਼-6, ਮੋਹਾਲੀ ਦੀ ਪਾਰਕਿੰਗ 'ਚ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ ਲਿਆ। ਫਿਲਹਾਲ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ, ਫਲਾਇੰਗ ਸਕਵਾਡ-1, ਪੰਜਾਬ ਮੋਹਾਲੀ 'ਚ ਕੇਸ ਦਰਜ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















