Barnala news: ਵਿਜੀਲੈਂਸ ਨੇ 35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਕੀਤਾ ਕਾਬੂ
Punjab news: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ ਰਜਿਸਟਰੀ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਹੈ।
Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਮਹਿਲ ਕਲਾਂ ਦੇ ਵਸਨੀਕ ਸੰਜੇ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ ਰਜਿਸਟਰੀ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: Himachal Political Crisis: ਹਿਮਾਚਲ ‘ਚ ਕਰਾਸ ਵੋਟਿੰਗ ‘ਤੇ ਭੜਕੇ ਨਵਜੋਤ ਸਿੱਧੂ, ਕਿਹਾ- ‘ਅਜਿਹੇ ਲੋਕਾਂ ਨੂੰ ਪਾਰਟੀ ਤੋਂ…’
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab news: ਰਵਿਦਾਸ ਜਯੰਤੀ ਮੌਕੇ ਕਾਂਸੀ ਗਏ ਸੇਵਾਮੁਕਤ ਸੂਬੇਦਾਰ ਦੀ ਭੇਦਭਰੀ ਹਾਲਤ 'ਚ ਮੌਤ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ