Punjab News : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ (VIGILANCE) ਬਿਊਰੋ  ਵੱਲੋਂ ਜੂਨ 2023 ਵਿੱਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿੱਚ 19 ਸਰਕਾਰੀ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 


 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ( ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਿਸਟਮ ‘ਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਵੱਢੀਖੋਰੀ ਦੇ ਕੇਸਾਂ ਵਿੱਚੋਂ ਕੋਈ ਵੀ ਦੋਸ਼ੀ ਸਜ਼ਾ ਤੋਂ ਬਚ ਨਾ ਸਕੇ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ (VIGILANCE) ਨੇ ਪਿਛਲੇ ਮਹੀਨੇ ਦੌਰਾਨ 10 ਵੱਖ-ਵੱਖ ਕੇਸਾਂ ਵਿੱਚ ਟਰੈਪ ਲਗਾ ਕੇ 14 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੱਤ ਪੁਲਿਸ ਮੁਲਾਜ਼ਮ, ਦੋ ਮਾਲ ਪਟਵਾਰੀ ਅਤੇ ਪੰਜ ਹੋਰ ਵਿਭਾਗਾਂ ਨਾਲ ਸਬੰਧਤ ਹਨ।

ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿਜੀਲੈਂਸ ਵੱਲੋਂ 21 ਵਿਜੀਲੈਂਸ ਕੇਸਾਂ ਦੇ ਚਲਾਨ ਵੱਖ ਵੱਖ ਅਦਾਲਤਾਂ ਵਿੱਚ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਇਨਕੁਆਰੀਜ਼ ਵੀ ਰਜਿਸਟਰ ਕੀਤੀਆਂ ਗਈਆਂ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 



ਇਹ ਵੀ ਪੜ੍ਹੋ : "ਜੇ ਹਰਿਆਣਾ ਨੂੰ ਚੰਡੀਗੜ੍ਹ 'ਚ ਜ਼ਮੀਨ ਦਿੱਤੀ ਤਾਂ ਮਾਹੌਲ ਹੋਵੇਗਾ ਖ਼ਰਾਬ ! ਇਸ ਸਾਜ਼ਿਸ਼ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ ਪੰਜਾਬੀ"


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ