Punjab News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ.  (PSPCL ) ਦੇ ਲਾਈਨਮੈਨ ਦਿਲਬਾਗ ਸਿੰਘ  (Lineman Dilbagh Singh ) ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਪੱਟੀ (ਤਰਨ ਤਾਰਨ) ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ 14-07-2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਸਿੰਗਲ ਫੇਜ਼ ਟਰਾਂਸਫਾਰਮਰ ਤਬਦੀਲ ਕਰਵਾਉਣ ਲਈ ਲਾਈਨਮੈਨ ਦਿਲਬਾਗ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਲਾਈਨਮੈਨ ਨੇ ਇਸ ਕੰਮ ਬਦਲੇ ਉਸ ਤੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਮੁਲਜ਼ਮ ਦੀ ਆਡੀਓ ਰਿਕਾਰਡਿੰਗ ਵੀ ਸੌਂਪੀ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 27 ਦਰਜ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਲਾਈਨਮੈਨ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।

 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ