ਪੜਚੋਲ ਕਰੋ
ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ 'ਚ ਵਿਜੀਲੈਂਸ ਨੇ ਇੱਕ ਆੜ੍ਹਤੀਆ ਕੀਤਾ ਗ੍ਰਿਫ਼ਤਾਰ, 12 ਲੱਖ ਰੁਪਏ ਦੀ ਨਕਦੀ ਬਰਾਮਦ
ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਠੇਕੇਦਾਰ ਤੇਲੂਰਾਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਤੀਜੀ ਗ੍ਰਿਫ਼ਤਾਰੀ ਹੋਈ ਹੈ।
Commission agent arrested
ਲੁਧਿਆਣਾ : ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਠੇਕੇਦਾਰ ਤੇਲੂਰਾਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਤੀਜੀ ਗ੍ਰਿਫ਼ਤਾਰੀ ਹੋਈ ਹੈ। ਵਿਜੀਲੈਂਸ ਬਿਊਰੋ ਨੇ 2000 ਕਰੋੜ ਦੇ ਅਨਾਜ ਢੋਆ ਢੋਆਈ ਘੋਟਾਲੇ ਦੇ ਮਾਮਲੇ ਵਿੱਚ ਇੱਕ ਕਮਿਸ਼ਨ ਏਜੰਟ (ਆੜ੍ਹਤੀਆ) ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕ੍ਰਿਸ਼ਨ ਲਾਲ ਉਰਫ਼ ਧੋਤੀ ਵਾਲਾ (50) ਵਜੋਂ ਹੋਈ ਹੈ, ਜਿਸ ਦੇ ਕਬਜ਼ੇ ਵਿੱਚੋਂ ਕੁੱਲ 12 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਠੇਕੇਦਾਰ ਤੇਲੂ ਰਾਮ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ।
ਸੀਨੀਅਰ ਕਪਤਾਨ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਕ੍ਰਿਸ਼ਨ ਲਾਲ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਸਸਤੇ ਭਾਅ ਤੇ ਅਨਾਜ ਲਿਆ ਕੇ ਪੰਜਾਬ ਵਿੱਚ ਵੱਧ ਭਾਅ ਤੇ ਵੇਚਦਾ ਸੀ। ਉਹ ਕਥਿਤ ਤੌਰ ਤੇ ਟੈਂਡਰਾਂ ਵਿੱਚ ਬੇਨਿਯਮੀਆਂ ਨਾਲ ਸਬੰਧਤ ਜਾਅਲੀ ਬਿਲਿੰਗ ਵਿੱਚ ਵੀ ਸ਼ਾਮਲ ਸੀ। ਕ੍ਰਿਸ਼ਨ ਲਾਲ ਧੋਤੀ ਵਾਲਾ ਮਸ਼ਹੂਰ ਅਤੇ ਵੱਡਾ ਆੜਤੀਆਂ ਹੈ। ਸੀਜ਼ਨ ਦੌਰਾਨ ਖ਼ਰੀਦ ਏਜੰਸੀਆਂ ਇਸ ਵੱਡੇ ਆੜਤੀਏ ਤੋਂ ਖ਼ਰੀਦ ਸ਼ੁਰੂ ਕਰਦੀ ਹੈ।
ਦੱਸਿਆ ਜਾਂਦਾ ਹੈ ਕਿ ਕ੍ਰਿਸ਼ਨ ਲਾਲ ਅਤੇ ਉਸ ਦਾ ਭਰਾ ਸੁਰਿੰਦਰ ਲਾਲ ਲੰਬੇ ਸਮੇਂ ਤੋਂ ਇਸ ਕਾਰੋਬਾਰ ਵਿਚ ਹਨ। ਉਨ੍ਹਾਂ ਦਾ ਪੁੱਤਰ ਸੰਜੇ ਹੁਣ ਇਹ ਸਾਰਾ ਕਾਰੋਬਾਰ ਸੰਭਾਲਦਾ ਹੈ। ਆੜ੍ਹਤ ਦੇ ਨਾਲ-ਨਾਲ ਕ੍ਰਿਸ਼ਨ ਲਾਲ ਦੇ ਸ਼ੈਲਰ ਅਤੇ ਪੈਟਰੋਲ ਪੰਪ ਵੀ ਹਨ। ਵਿਜੀਲੈਂਸ ਵੱਲੋਂ ਜਿੱਥੇ ਇਸ ਆੜਤੀਏ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਉੱਥੇ ਕਈ ਤਰ੍ਹਾਂ ਦੇ ਰਿਕਾਰਡ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਆੜਤੀਏ ਦਾ ਪੁੱਤਰ ਸੰਜੇ ਸਾਬਕਾ ਮੰਤਰੀ ਆਸ਼ੂ, ਕੈਪਟਨ ਸੰਦੀਪ ਸੰਧੂ ਅਤੇ ਮਨਪ੍ਰੀਤ ਸਿੰਘ ਈਸੇਵਾਲ ਦਾ ਕਰੀਬੀ ਦੱਸਿਆ ਜਾਂਦਾ ਹੈ। ਇਸ ਦੇ ਨਾਲ ਹੀ ਉਹ ਖੁਦ ਵੀ ਕਾਂਗਰਸ ਵਿੱਚ ਸਰਗਰਮ ਆਗੂ ਹਨ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਕ੍ਰਿਸ਼ਨ ਲਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਰਾਕੇਸ਼ ਕੁਮਾਰ ਸਿੰਗਲਾ ਸਾਬਕਾ ਡਿਪਟੀ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਦਾ ਜਾਣਕਾਰ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੂਜੇ ਸੂਬਿਆਂ ਤੋਂ ਮੰਗਵਾਏ ਗਏ ਘਟੀਆ ਕੁਆਲਿਟੀ ਦੇ ਅਨਾਜ ਨੂੰ ਪੰਜਾਬ ਵਿੱਚ ਉੱਚ ਗੁਣਵੱਤਾ ਵਾਲੇ ਅਨਾਜ ਵਿੱਚ ਮਿਲਾਇਆ ਜਾ ਰਿਹਾ ਸੀ।
ਕ੍ਰਿਸ਼ਨ ਲਾਲ ਕੋਲ ਸ਼ੈਲਰ ਮਾਲਕ ਵੀ ਹਨ, ਜਿਨ੍ਹਾਂ ਨੂੰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਮੁਲਜ਼ਮਾਂ ਦੀ ਮਿਲੀਭੁਗਤ ਨਾਲ ਲਾਭ ਪਹੁੰਚਾਇਆ ਜਾ ਰਿਹਾ ਸੀ। ਵਿਜੀਲੈਂਸ ਬਿਊਰੋ ਨੇ ਵਿਭਾਗ ਵਿੱਚ ਵਿਜੀਲੈਂਸ ਕਮੇਟੀ (ਸੀਵੀਸੀ) ਦੇ ਮੁਖੀ ਵਜੋਂ ਸਿੰਗਲਾ ਦੀ ਨਿਯੁਕਤੀ ਦੀਆਂ ਗੁੰਮ ਹੋਈਆਂ ਫਾਈਲਾਂ ਦੇ ਸਬੰਧ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ 6 ਅਧਿਕਾਰੀਆਂ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਹੈ, ਜਿਸ ਨੂੰ ਕਥਿਤ ਤੌਰ ’ਤੇ ਆਸ਼ੂ ਨੇ ਮਨਜ਼ੂਰੀ ਦੇ ਦਿੱਤੀ ਸੀ।
ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਆਸ਼ੂ, ਉਨ੍ਹਾਂ ਦੇ ਸਾਥੀ ਪੰਕਜ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਡੀ ,ਠੇਕੇਦਾਰ ਤੇਲੂ ਰਾਮ, ਸੰਦੀਪ ਭਾਟੀਆ ਅਤੇ ਜਗਰੂਪ ਸਿੰਘ ,ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਅਤੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਸਮੇਤ ਅੱਠ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜਿਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਅਦਾਲਤ ਪਹਿਲਾਂ ਹੀ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਚੁੱਕੀ ਹੈ ਜਦਕਿ ਬਾਕੀ ਦੋਸ਼ੀ ਫਰਾਰ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















