ਪਠਾਨਕੋਟ: ਰਿਸ਼ਵਤਖੋਰੀ ਨੂੰ ਲੈ ਕੇ ਵਿਜੀਲੈਂਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪਠਾਨਕੋਟ ਵਿਜੀਲੈਂਸ ਵਿਭਾਗ ਨੇ ਪਠਾਨਕੋਟ ਦਾ ਮਹਿਲਾ ਡਰੱਗ ਇੰਸਪੈਕਟਰ ਤੇ ਦਰਜਾ 4 ਦਾ ਮੁਲਾਜ਼ਮ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਿਨ੍ਹਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਮੈਡੀਕਲ ਸਟੋਰ ਦਾ ਲਾਇਸੈਂਸ ਦੇਣ ਲਈ 90000 ਦੀ ਰਿਸ਼ਵਤ ਮੰਗੀ ਗਈ ਸੀ ਜਿਸ ਦੀ ਪਹਿਲੀ ਕਿਸ਼ਤ ਲੈਣ ਲਈ ਦਰਜਾ ਚਾਰ ਮੁਲਾਜ਼ਮ ਪਹੁੰਚਿਆ ਸੀ, ਜਿਸ ਨੂੰ ਵਿਜੀਲੈਂਸ ਦੀ ਟੀਮ ਨੇ ਕਾਬੂ ਕਰ ਲਿਆ ਹੈ।
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬਾ ਸਰਕਾਰ ਲਗਾਤਾਰ ਐਕਸ਼ਨ ਦੇ ਮੂਡ 'ਚ ਨਜ਼ਰ ਆ ਰਹੀ ਹੈ, ਅਜਿਹਾ ਹੀ ਕੁਝ ਪਠਾਨਕੋਟ 'ਚ ਵੀ ਦੇਖਣ ਨੂੰ ਮਿਲਿਆ, ਜਿੱਥੇ ਵਿਜੀਲੈਂਸ ਵਿਭਾਗ ਦੀ ਤਰਫੋਂ ਵੱਡੀ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਦੀ ਡਰੱਗ ਇੰਸਪੈਕਟਰ ਬਵਲੀਨ ਕੌਰ ਸਮੇਤ ਦਰਜਾ ਚਾਰ ਮੁਲਾਜ਼ਮ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਦੱਸ ਦੇਈਏ ਕਿ 90000 ਦੇ ਸੌਦੇ ਦੀ ਪਹਿਲੀ ਕਿਸ਼ਤ ਲੈਣ ਲਈ ਦਰਜਾ ਚਾਰ ਮੁਲਾਜ਼ਮ ਪਹੁੰਚਿਆ ਸੀ, ਜਿਸ ਨੂੰ ਵਿਜੀਲੈਂਸ ਦੀ ਟੀਮ ਨੇ ਕਾਬੂ ਕਰ ਲਿਆ ਹੈ।
ਇਸ ਸਬੰਧੀ ਜਦੋਂ ਐਸ.ਐਸ.ਪੀ ਵਿਜੀਲੈਂਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਪੀੜਤ ਅਰੁਣ ਕੁਮਾਰ ਨੇ ਦੱਸਿਆ ਸੀ ਕਿ ਉਸ ਨੂੰ ਮੈਡੀਕਲ ਲਾਇਸੈਂਸ ਦੇਣ ਲਈ ਡਰੱਗ ਇੰਸਪੈਕਟਰ ਵੱਲੋਂ 90000 ਰੁਪਏ ਦੀ ਮੰਗ ਕੀਤੀ ਗਈ, ਜਿਸ ਦੇ ਚੱਲਦਿਆਂ ਉਹਨਾਂ ਵੱਲੋਂ ਕਾਰਵਾਈ ਕੀਤੀ ਗਈ ਅਤੇ ਜਦੋਂ ਪੀੜਤ ਵਿਅਕਤੀ 90000 ਵਿੱਚੋਂ 30 ਹਜ਼ਾਰ ਦੇਣ ਲਈ ਮੁਲਜ਼ਮ ਕੋਲ ਪਹੁੰਚਿਆ ਤਾਂ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ, ਉਸ ਨੇ ਦੱਸਿਆ ਕਿ ਇਹ ਸਾਰਾ ਕੰਮ ਡਰੱਗ ਇੰਸਪੈਕਟਰ ਬਬਲੀਨ ਕੋਰ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ । ਇਸ ਲਈ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।