Tarn Tarn News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਗਰੂਪ ਸਿੰਘ ਸੰਧੂ ਵਾਸੀ ਮਰਗਿੰਦਪੁਰਾ ਦੀ ਸ਼ਿਕਾਇਤ ’ਤੇ ਤਰਨਤਾਰਨ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਪੱਟੀ ਵਿਖੇ ਤਾਇਨਾਤ ਦਰਜਾ ਚਾਰ ਮੁਲਾਜ਼ਮ ਸੁਖਦੇਵ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।



ਅੱਜ ਇੱਥੇ ਵੇਰਵੇ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦੇ ਦਾਦਾ ਜੀ ਦੀ 12-08-2021 ਨੂੰ ਮੌਤ ਹੋ ਗਈ ਸੀ ਅਤੇ ਉਸਨੇ ਤਹਿਸੀਲਦਾਰ ਪੱਟੀ ਵਿਖੇ ਦਸੰਬਰ 2022 ਵਿੱਚ ਨੰਬਰਦਾਰ ਦੇ ਅਹੁਦੇ ਲਈ ਦਫਤਰ ਵਿਖੇ ਅਰਜ਼ੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮ ਨੇ ਅਗਲੇਰੀ ਕਾਰਵਾਈ ਲਈ ਫਾਈਲ ਐਸ.ਡੀ.ਐਮ ਪੱਟੀ ਨੂੰ ਭੇਜ ਦਿੱਤੀ। ਉਸ (ਮੁਲਾਜ਼ਮ) ਨੇ ਐਸ.ਡੀ.ਐਮ. ਦਫ਼ਤਰ ਤੋਂ ਉਸਦੀ ਫਾਈਲ ਕਲੀਅਰ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਤਰਨਤਾਰਨ ਦੀ ਟੀਮ ਨੇ ਜਾਲ ਵਿਛਾ ਕੇ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਕਰਮਚਾਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।


ਇਸ ਸਬੰਧੀ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦੋਸ਼ੀ ਦਰਜਾ ਚਾਰ ਕਰਮਚਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ