ਵਿਜੀਲੈਂਸ ਵੱਲੋਂ ਇੱਕ ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ
Punjab News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਬਲਵਿੰਦਰ ਸਿੰਘ ਅਤੇ ਪਟਵਾਰੀ ਜਗਜੀ
Punjab News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਬਲਵਿੰਦਰ ਸਿੰਘ ਅਤੇ ਪਟਵਾਰੀ ਜਗਜੀਤ ਸਿੰਘ ਜੱਗਾ (ਹੁਣ ਸੇਵਾਮੁਕਤ) ਨੂੰ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੇਮਾ ਦੀ 28 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਸਾਵਧਾਨ! ਸੀਐਮ ਮਾਨ ਦਾ ਅਲਟੀਮੇਟਮ ਖਤਮ, ਅੱਜ ਤੋਂ ਐਕਸ਼ਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ (ਤਤਕਾਲੀ ਕਾਨੂੰਨਗੋ) ਅਤੇ ਮਾਲ ਹਲਕਾ ਸੇਮਾ ਦੇ ਤਤਕਾਲੀ ਪਟਵਾਰੀ ਜਗਜੀਤ ਸਿੰਘ ਨੇ ਸਾਲ 2005-06 ਵਿੱਚ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਤਹਿਸੀਲ ਨਥਾਣਾ ਅਧੀਨ ਪੈਂਦੇ ਪਿੰਡ ਸੇਮਾ ਦੀ ਤਕਰੀਬਨ 28 ਏਕੜ ਸ਼ਾਮਲਾਤ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰ ਦਿੱਤੀ ਅਤੇ ਇਨ੍ਹਾਂ ਕਾਸ਼ਤਕਾਰਾਂ ਨੂੰ ਪਿੰਡ ਦੀ ਸਾਂਝੀ ਜ਼ਮੀਨ ਦੇ ਮਾਲਕ ਬਣਾ ਦਿੱਤਾ। ਬਾਅਦ ਵਿੱਚ ਇਨ੍ਹਾਂ ਵਿਅਕਤੀਆਂ ਨੇ ਇਸ ਸ਼ਾਮਲਾਤ ਜ਼ਮੀਨ ਨੂੰ ਗਹਿਣੇ ਰੱਖ ਕੇ ਬੈਂਕਾਂ ਪਾਸੋਂ ਲੱਖਾਂ ਰੁਪਏ ਦਾ ਕਰਜ਼ਾ ਲੈ ਲਿਆ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ? ਕੇਂਦਰ ਨੂੰ ਲਿਖਿਆ ਲੈਟਰ
ਸਾਲ 2017 ਵਿੱਚ ਇਸ ਕੇਸ ਦੀ ਸ਼ੁਰੂ ਹੋਈ ਪੜਤਾਲ ਬਾਅਦ, ਵਿਜੀਲੈਂਸ ਨੇ ਇਸ ਕੇਸ ਵਿੱਚ ਇਸ ਸ਼ਾਮਲਾਤ ਜ਼ਮੀਨ ਦੇ ਨਾਜਾਇਜ਼ ਬਣੇ ਮਾਲਕਾਂ ਨੂੰ ਵੀ ਨਾਮਜ਼ਦ ਕੀਤਾ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਭਾਰਤੀ ਦੰਡਾਵਲੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਮ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਕੇਸ ਵਿੱਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਬਟਾਲਾ ਦੀ ਟੀਮ ਵਿੱਚ ਤਾਇਨਾਤ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।