Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਵਿਜਲੈਂਸ ਬਿਊਰੋ ਨੇ ਪਾਇਆ ਕਿ ਉਕਤ ਪ੍ਰਿੰਸੀਪਲ ਵੱਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਮੁਲਜ਼ਮ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਵਿਜੀਲੈਂਸ ਵੱਲੋਂ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੂਨ 2023 ਵਿਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿਚ 19 ਸਰਕਾਰੀ ਮੁਲਾਜ਼ਮਾਂ/ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਿਸਟਮ ’ਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ