ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸ਼ਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ’ਤੇ ਬਣਨ ਵਾਲੀ ਰਿਹਾਇਸ਼ੀ ਇਮਾਰਤ ਦੇ ਨਕਸ਼ੇ ਦੀ ਪ੍ਰਵਾਨਗੀ ਲੈਣ ਲਈ ਮਿਉਂਸਪਲ ਕਮੇਟੀ ਵਿੱਚ ਦਰਖਾਸਤ ਦਿੱਤੀ ਸੀ ਪਰ ਉਕਤ ਕਲਰਕ ਉਸਦੀ ਫਾਈਲ ਸਬੰਧੀ ਮਨਜ਼ੂਰੀ ਦੇ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ- Chup Box Office Collection: ਸੰਨੀ ਦਿਓਲ-ਦੁਲਕਰ ਸਲਮਾਨ ਦੀ ਫਿਲਮ ਦਾ ਜਾਦੂ ਪਿਆ ਫਿੱਕਾ, ਦੂਜੇ ਦਿਨ ਕੀਤਾ ਇੰਨਾ ਕਾਰੋਬਾਰ
ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਦੋਸ਼ੀ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਘਟੀਆ ਖਾਣ ਵਾਲੀਆਂ ਚੀਜ਼ਾਂ ਦੀ ਵਿਕਰੀ 'ਤੇ ਭਗਵੰਤ ਮਾਨ ਸਰਕਾਰ ਦੀ ਬਾਜ਼ ਅੱਖ, ਮਿਲਾਵਟਖੋਰੀ 'ਤੇ ਕੱਸਿਆ ਸ਼ਿਕੰਜਾ
ਦੱਸ ਦਈਏ ਕਿ ਕੁਝ ਦਿਨ ਪਹਿਲਾ ਵੀ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।