ਪੜਚੋਲ ਕਰੋ

Punjab news: ਵਿਜੀਲੈਂਸ ਨੇ ਸਿਵਲ ਸਰਜਨ ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Pathankot news: ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Pathankot news: ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ।

ਇਹ ਵੀ ਪੜ੍ਹੋ: Punjab News: 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਚੋਣ ਕਮਿਸ਼ਨ ਨੇ ਅਯੋਗ ਐਲਾਨੇ, ਜਾਣੋ ਨਾਂਅ ਤੇ ਕਾਰਨ ?

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ 'ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ। ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

ਇਹ ਵੀ ਪੜ੍ਹੋ: Punjab news: ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਹੋਇਆ ਮੁਕਾਬਲਾ, ਰੇਡ ਕਰਨ ਪਹੁੰਚੀ ਪੁਲਿਸ 'ਤੇ ਨਸ਼ਾ ਤਸਕਰਾਂ ਨੇ ਕੀਤੀ ਫਾਇਰਿੰਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget