ਪੜਚੋਲ ਕਰੋ

ਵਿਜੀਲੈਂਸ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਿਹੜੇ ਮਾਮਲਿਆਂ ਤਹਿਤ ਕੀਤਾ ਗ੍ਰਿਫਤਾਰ, ਪੜ੍ਹੋ ਪੂਰੀ ਡਿਟੇਲ

ਮੁਹਾਲੀ ਵਿੱਚ 15 ਹੋਰ ਠੇਕੇਦਾਰ ਸਨ, ਜਿਨਾਂ ਨੂੰ ਵੀ ਉਕਤ ਠੇਕੇਦਾਰ ਵਾਂਗ ਹੀ ਰਿਸ਼ਵਤ ਦੇਣੀ ਪਈ, ਨਹੀਂ ਤਾਂ ਉਨਾਂ ਨੂੰ ਪਰਮਿਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਜਾਂ ਭਾਰੀ ਜੁਰਮਾਨੇ ਦੀ ਧਮਕੀ ਦੇ ਕੇ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ।

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨ.ਓ.ਸੀ. ਜਾਰੀ ਕਰਨ ਆਦਿ ਸਬੰਧੀ ਸੰਗਠਿਤ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਹੈ। ਇਸ ਸਬੰਧ ਵਿਚ ਬਿਊਰੋ ਨੇ ਮੰਤਰੀ ਦੇ ਮੀਡੀਆ ਸਲਾਹਕਾਰ ਪ੍ਰੈੱਸ ਰਿਪੋਰਟਰ ਕਮਲਪ੍ਰੀਤ ਸਿੰਘ ਕਮਲ ਅਤੇ ਮੰਤਰੀ ਦੇ  ਮੀਡੀਆ ਸਲਾਹਕਾਰ, ਚਮਕੌਰ ਸਿੰਘ, ਸੇਵਾਮੁਕਤ ਰੇਂਜ ਅਫਸਰ-ਕਮ-ਓ.ਐਸ.ਡੀ. ਨੂੰ ਵੀ ਗਿ੍ਰਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਕੇਸ ਤਹਿਤ ਐਫ.ਆਈ.ਆਰ. ਨੰ. 6 ਮਿਤੀ 2/6/2022 ਭ੍ਰਿਸ਼ਟਾਚਾਰ ਰੋਕੂ ਕਾਨੂੰਨ  ਦੀ ਧਾਰਾ  7, 7-ਏ, ਅਤੇ ਆਈਪੀਸੀ ਦੀ ਧਾਰਾ 120-ਬੀ ਅਧੀਨ ਗੁਰਮਨਪ੍ਰੀਤ ਸਿੰਘ, ਜ਼ਿਲਾ ਜੰਗਲਾਤ ਅਫਸਰ, ਮੋਹਾਲੀ ਅਤੇ ਹਰਮੋਹਿੰਦਰ ਸਿੰਘ ਉਰਫ ਹਮੀ, ਪ੍ਰਾਈਵੇਟ ਠੇਕੇਦਾਰ, ਨੇ  ਕੌਲੋਨਾਈਜ਼ਰ ਦਵਿੰਦਰ ਸਿੰਘ ਸੰਧੂ  ਤੋਂ ਨਿਊ ਚੰਡੀਗੜ, ਮੋਹਾਲੀ ਦੇ ਆਸ-ਪਾਸ ਆਪਣੀ ਕੰਪਨੀ ਡਬਲਯੂ.ਡਬਲਯੂ.ਆਈ.ਸੀ.ਐਸ ਵੱਲੋਂ ਵਿਕਸਤ ਕੀਤੇ ਫਾਰਮ ਹਾਊਸਾਂ ਨੂੰ ਨਾ ਢਾਹੁਣ ਦੇ ਬਦਲੇਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਦਰਜ ਕੀਤਾ ਗਿਆ ਸੀ। ਦੋਵਾਂ ਦੋਸ਼ੀਆਂ ਨੂੰ 02.06.2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪੁੱਛਗਿੱਛ ਦੌਰਾਨ ਉਨਾਂ ਨੇ ਦੱਸਿਆ ਹੈ ਕਿ ਸਿਆਸੀ ਆਗੂਆਂ ਅਤੇ ਉਨਾਂ ਦੇ ਸਾਥੀਆਂ ਅਤੇ ਰਾਜ ਦੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵਿਚਕਾਰ 2017 ਤੋਂ ਆਪਸੀ ਗੰਢ-ਤੁਪ ਸੀ ਅਤੇ ਸੰਗਠਿਤ ਰੂਪ ਵਿੱਚ ਭ੍ਰਿਸ਼ਟਾਚਾਰ ਦੀਆਂ ਡੂੰਘੀਆਂ ਜੜਾਂ ਪ੍ਰਚਲਿਤ ਸਨ।

ਉਨਾਂ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਮੁਲਜਮ ਹਰਮੋਹਿੰਦਰ ਸਿੰਘ ਉਰਫ ਹਮੀ ਨੇ ਇੰਡੀਅਨ ਐਵੀਡੈਂਸ ਐਕਟ ਦੀ ਧਾਰਾ 27 ਤਹਿਤ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਸਾਲ 2017 ਤੋਂ ਸਮੇਂ-ਸਮੇਂ ‘ਤੇ ਉਹ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਸਿਆਸੀ ਆਗੂਆਂ ਅਤੇ ਉਨਾਂ ਦੇ ਸ਼ਹਾਇਕਾਂ ਨੂੰ ਦਿੱਤੀ ਰਿਸ਼ਵਤ ਦਾ ਲੇਖਾ-ਜੋਖਾ ਰੱਖਣ ਲਈ ਇੱਕ ਹੱਥ ਲਿਖਤ ਡਾਇਰੀ ਰੱਖਦਾ ਸੀ। ਉਕਤ ਡਾਇਰੀ ਉਸ ਦੇ ਸਥਾਨ ਤੋਂ ਬਰਾਮਦ ਕੀਤੀ ਗਈ ਸੀ। ਡਾਇਰੀ ਦੀ ਸਮੱਗਰੀ ਦੀ ਪੜਚੋਲ ਅਤੇ ਜਾਂਚ ਤੋਂ ਦੋਸ਼ੀਆਂ ਦੇ ਢੰਗ-ਤਰੀਕੇ ਦਾ ਖੁਲਾਸਾ ਹੋਇਆ ਹੈ ਜਿਸ ਕਾਰਨ ਉਨਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਜਾਣਕਾਰੀ ਦਿੰਦਿਆਂ ਹੋਰ ਦੱਸਿਆ ਕਿ ਹਰਮੋਹਿੰਦਰ ਸਿੰਘ ਉਰਫ ਹਮੀ ਆਪਣੀ ਫਰਮ ਗੁਰੂਹਰ ਐਸੋਸੀਏਟਸ ਦੇ ਨਾਮ ‘ਤੇ ਜੰਗਲਾਤ ਵਿਭਾਗ ਤੋਂ ਕਟਾਈ ਲਈ ਲੋੜੀਂਦਾ ਪਰਮਿਟ ਪ੍ਰਾਪਤ ਕਰਕੇ ਰਾਜ ਵਿੱਚ ਖੈਰ ਦੇ ਦਰੱਖਤਾਂ ਨੂੰ ਕੱਟਣ ਅਤੇ ਵੇਚਣ ਦਾ ਕਾਰੋਬਾਰ ਕਰਦਾ ਸੀ। ਉਸ ਨੇ ਅਕਤੂਬਰ-ਮਾਰਚ ਸੀਜਨ ਲਈ ਲਗਭਗ 7000 ਦਰੱਖਤ ਕੱਟਣ ਲਈ ਪਰਮਿਟ ਲਏ ਸਨ, ਜਿਸ ਲਈ ਉਸ ਨੂੰ 1000/- ਪ੍ਰਤੀ ਰੁੱਖ, ਰਿਸ਼ਵਤ ਦੇਣੀ ਪਈ ਜਿਸ ਵਿੱਚੋਂ ਸਾਧੂ ਸਿੰਘ ਧਰਮਸੋਤ, ਸਾਬਕਾ ਜੰਗਲਾਤ ਮੰਤਰੀ ਨੂੰ 500, ਰੁ. ਪ੍ਰਤੀ ਰੁੱਖ, ਡਵੀਜਨਲ ਜੰਗਲਾਤ ਅਫਸਰ ਨੂੰ 200 ਅਤੇ  ਰੇਂਜ ਅਫਸਰ, ਬਲਾਕ ਅਫਸਰ ਅਤੇ ਵਣ ਗਾਰਡ ਨੂੰ ਕ੍ਰਮਵਾਰ 100-100 ਰੁਪਏ ਪ੍ਰਤੀ ਰੁੱਖ ਰਿਸ਼ਵਤ ਦਿੱਤੀ।
ਇਸ ਦੇ ਨਾਲ ਹੀ ਉਨਾਂ ਦੱਸਿਆ ਕਿ ਇਸ ਤਰਾਂ ਠੇਕੇਦਾਰ ਨੇ ਸੀਜਨ ਦੌਰਾਨ 7 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਸੀ। 

ਇਸ ਤੋਂ ਇਲਾਵਾ ਮੁਹਾਲੀ ਵਿੱਚ 15 ਹੋਰ ਠੇਕੇਦਾਰ ਸਨ, ਜਿਨਾਂ ਨੂੰ ਵੀ ਉਕਤ ਠੇਕੇਦਾਰ ਵਾਂਗ ਹੀ ਰਿਸ਼ਵਤ ਦੇਣੀ ਪਈ, ਨਹੀਂ ਤਾਂ ਉਨਾਂ ਨੂੰ ਪਰਮਿਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਜਾਂ ਭਾਰੀ ਜੁਰਮਾਨੇ ਦੀ ਧਮਕੀ ਦੇ ਕੇ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ। ਸਾਧੂ ਸਿੰਘ ਧਰਮਸੋਤ ਨੂੰ ਅਦਾਇਗੀ ਖੰਨਾ ਦੇ ਵਸਨੀਕ ਕਮਲਜੀਤ ਸਿੰਘ ਦੁਆਰਾ ਕੀਤੀ ਗਈ ਸੀ, ਜੋ ਕਿ ਇੱਕ ਪੱਤਰਕਾਰ ਅਤੇ ਸ਼ਿਵ ਸੈਨਾ ਦੇ ਪ੍ਰਧਾਨ ਵਜੋਂ ਕੰਮ ਕਰਦਾ ਹੈ ਅਤੇ ਪੰਜਾਬ ਪੁਲਿਸ ਤੋਂ ਸੁਰੱਖਿਆ ਪ੍ਰਾਪਤ ਸ਼ਖ਼ਸ  ਹੈ। ਅਮਿਤ ਚੌਹਾਨ ਦੇ ਰੋਪੜ ਵਿਖੇ ਬਤੌਰ ਡੀ.ਐਫ.ਓ. ਦੇ ਕਾਰਜਕਾਲ ਦੌਰਾਨ ਉਸਨੇ ਬਡਿਆਲੀ ਕਲਾਂ, ਸਬ-ਡਵੀਜਨ ਸ੍ਰੀ ਅਨੰਦਪੁਰ ਸਾਹਿਬ ਵਿਖੇ 1160 ਦਰੱਖਤਾਂ ਦੀ ਕਟਾਈ ਦਾ ਪਰਮਿਟ 5,80,000/- (ਰੁ. 500 ਪ੍ਰਤੀ ਰੁੱਖ) ਦੀ ਰਿਸ਼ਵਤ ਦੇ ਕੇ ਪ੍ਰਾਪਤ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਾਬਕਾ ਮੰਤਰੀ ਧਰਮਸੋਤ, ਉਨਾਂ ਦੇ ਓਐਸਡੀ ਚਮਕੌਰ ਸਿੰਘ ਅਤੇ ਉਪਰੋਕਤ ਮੁਲਜਮ ਕਮਲਜੀਤ ਸਿੰਘ ਰਾਹੀਂ ਡੀਐਫਓ ਦੇ ਤਬਾਦਲੇ ਲਈ 10/20 ਲੱਖ, ਰੁ. ਰੇਂਜਰ ਲਈ 5/8 ਲੱਖ, ਬਲਾਕ ਅਫਸਰ  ਤੇ ਵਣ ਗਾਰਡ ਲਈ 2/3  ਲੱਖ ਰੁਪਏ ਦੀ ਰਿਸਵਤ ਲੈਂਦਾ ਸੀ। ਇਸ ਤੋਂ ਇਲਾਵਾ ਉਨਾਂ ਅੱਗੇ ਕਿਹਾ ਕਿ ਧਰਮਸੋਤ ਨੇ ਜੰਗਲਾਤ ਮੰਤਰੀ ਵਜੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ। ਆਪਣੇ ਓ.ਐਸ.ਡੀ. ਕਮਲਜੀਤ ਸਿੰਘ ਰਾਹੀਂ ਖੈਰ ਦੇ ਰੁੱਖਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਦੇ ਬਦਲੇ ਇੱਕ ਕਰੋੜ ਰੁਪਏ ਲਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਮੋਹਾਲੀ ਚ ਵੱਡਾ ਹਾਦਸਾ 5 ਮੰਜਿਲਾ ਇਮਾਰਤ ਡਿੱਗੀ, ਰੈਸਕਿਉ ਆਪਰੇਸ਼ਨ ਜਾਰੀਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahh

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget