ਪੜਚੋਲ ਕਰੋ

Punjab News: ਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬਰਾਂਚ ਅਧਿਕਾਰੀ ਗ੍ਰਿਫਤਾਰ

ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ ਆਰ.ਐਮ ਕੰਪਲੈਕਸ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ।

Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਮਾਮਲੇ ਵਿੱਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ ਐਮ.ਆਰ.ਐਮ. ਕੰਪਲੈਕਸ ਵਿਖੇ ਭੰਡਾਰ ਕੀਤੀ 6,097 ਕੁਇੰਟਲ ਕਣਕ ਦੀਆਂ 12,194 ਬੋਰੀਆਂ ਦੀ ਹੇਰਾ-ਫੇਰੀ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਡੀ, 13(2) ਤਹਿਤ ਐਫਆਈਆਰ ਨੰਬਰ 7 ਮਿਤੀ 13-05-2016 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਹੋਇਆ ਸੀ। ਇਸ ਕੇਸ ਵਿੱਚ ਰਾਜਬੀਰ ਸਿੰਘ ਬੈਂਸ ਸੀਨੀਅਰ ਬ੍ਰਾਂਚ ਅਫ਼ਸਰ ਮਾਰਕਫੈੱਡ, ਰਾਜਪੁਰਾ, ਫਰੀਦ ਖਾਨ, ਨਿਗਰਾਨ (ਕਸਟੋਡੀਅਨ), ਐਮਆਰਐਮ ਕੰਪਲੈਕਸ ਅਤੇ ਦਲੇਰ ਸਿੰਘ, ਸੇਲਜ਼ਮੈਨ ਨੂੰ ਇਸ ਗਬਨ ਲਈ ਜ਼ਿੰਮੇਵਾਰ ਪਾਇਆ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਅਸ਼ਵਨੀ ਕੁਮਾਰ, ਫੀਲਡ ਅਫਸਰ, ਓਪਨ ਪਲਿੰਥ (ਗੁਦਾਮ), ਪਿੰਡ ਢੀਂਡਸਾ, ਰਾਜਪੁਰਾ ਨੂੰ ਵੀ ਬਾਅਦ ਵਿੱਚ ਨਾਮਜ਼ਦ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਐਮਆਰਐਮ ਕੰਪਲੈਕਸ ਰਾਜਪੁਰਾ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਾਰਕਫੈੱਡ ਦੇ ਭੰਡਾਰਨ ਗੋਦਾਮਾਂ ਅਤੇ ਢੀਂਡਸਾ ਵਿਖੇ ਖੁੱਲ੍ਹੇ ਪਲਿੰਥ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਦਰਜ ਕੀਤਾ ਗਿਆ ਹੈ। ਇਸ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਪਤਾ ਲੱਗਾ ਹੈ ਕਿ ਮਾਰਕਫੈੱਡ ਦੇ ਉਕਤ ਮੁਲਾਜ਼ਮਾਂ ਨੇ ਸਾਲ 2013-2014, 2014-2015 ਅਤੇ 2015-2016 ਦੌਰਾਨ 6097 ਕੁਇੰਟਲ ਵਜ਼ਨੀ ਕਣਕ ਦੀਆਂ 12194 ਬੋਰੀਆਂ ਦਾ ਗਬਨ ਕਰਨ ਲਈ ਜ਼ਿੰਮੇਵਾਰ ਪਾਏ ਗਏ ਸਨ। ਇਸ ਤਰ੍ਹਾਂ ਉਕਤ ਦੋਸ਼ੀਆਂ ਨੇ ਇਸ ਕਣਕ ਦੇ ਸਟਾਕ ਦੀ ਦੁਰਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget