ਚੰਡੀਗੜ੍ਹ : ਪਰਲਜ਼ ਗੁਰੱਪ ਵੱਲੋਂ ਦੇਸ਼ ਵਿੱਚ ਕੀਤੇ 60 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਮਾਮੇਲ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਕਰ ਰਹੀ ਹੈ। ਜਿਸ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕੀਤੀ ਹੈ। ਹਲਾਂਕਿ ਪਰਲਜ਼ ਗੁਰੱਪ ਦਾ ਮਾਲਕ ਤਾਂ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਇਸ ਦੌਰਾਨ ਪਰਲਜ਼ ਗੁਰੱਪ ਦਾ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਇਸ ਗੁਰੱਪ ਦੀ ਜਾਇਦਾਦ ਨੂੰ ਪੰਜਾਬ ਵਿੱਚ ਵੱਡੇ ਪੱਧਰ 'ਤੇ ਖੁਰਦ ਬੁਰਦ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਹੁਣ ਵਿਜੀਲੈਂਸ ਬਿਊਰੋ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹਨਾਂ ਜਾਇਦਾਦਾਂ ਨੂੰ ਖੁਰਦ ਬੁਰਦ ਕਰਨ ਵਿੱਚ ਭੂਮਿਕਾ ਨਿਭਾਊਣ ਵਾਲੇ ਅਫ਼ਸਰਾਂ 'ਤੇ ਵੀ ਉਂਗਲ ਉੱਠੇਗੀ। 



ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲਜ਼ ਪੀੜਤਾਂ ਦੀਆਂ ਆਈਆਂ ਸ਼ਿਕਾਇਤਾਂ ਨੂੰ ਦੇਖਦੇ ਹੋਏ ਇੱਕ ਮਹੀਨਾ ਪਹਿਲਾਂ ਵਿਜੀਲੈਂਸ ਨੂੰ ਇਸ ਘੁਟਾਲੇ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ। ਵਿਜੀਲੈਂਸ ਨੇ ਜ਼ੀਰਾ ਥਾਣੇ ਵਿੱਚ ਪਰਲਜ਼ ਗਰੁੱਪ ਦੇ ਘਪਲੇ ਬਾਰੇ ਸਾਲ 2020 'ਚ ਕੇਸ ਦਰਜ ਕੀਤਾ ਸੀ। ਜਿਸ ਵਿੱਚ FIR ਨੰਬਰ 79 ਅਤੇ 2023 ਵਿੱਚ ਮੁਹਾਲੀ ਦੇ ਸਟੇਟ ਕ੍ਰਾਇਮ ਥਾਣੇ ਵਿੱਚ ਦਰਜ FIR ਨੰਬਰ ਇੱਕ ਨੂੰ ਆਧਾਰ ਬਣਾਇਆ ਹੈ।


ਪਰਲਜ਼ ਗਰੁੱਪ ਦੀਆਂ ਦੇਸ਼ ਅਤੇ ਵਿਦੇਸ਼ ਵਿੱਚ ਕੁੱਲ 43,822 ਸੰਪਤੀਆਂ ਹਨ। ਅਤੇ ਪੰਜਾਬ ਵਿੱਚ 2239 ਜਾਇਦਾਦਾਂ ਬਣਾਈਆਂ ਗਈਆਂ। ਪੰਜਾਬ ਵਿੱਚ ਪਰਲਜ਼ ਗਰੁੱਪ ਦੀਆਂ ਕਰੀਬ 25 ਤੋਂ 30 ਲੱਖ ਪਾਲਿਸੀਆਂ ਹਨ ਅਤੇ ਨਿਵੇਸ਼ਕਾਂ ਦੇ ਅੱਠ ਤੋਂ ਦਸ ਹਜ਼ਾਰ ਕਰੋੜ ਰੁਪਏ ਡੁੱਬੇ ਹੋਏ ਹਲ। 


ਹੁਣ ਤੱਕ ਲੋਧਾ ਕਮੇਟੀ ਵੱਲੋਂ ਪਰਲਜ਼ ਗੁਰੱਪ ਦੀਆਂ 114 ਸੰਪਤੀਆਂ ਵੇਚ ਕੇ 86.70 ਕਰੋੜ ਕਮਾਏ ਜਾ ਚੁੱਕੇ ਹਨ। ਇਵੇਂ ਹੀ ਸੇਬੀ ਨੇ ਆਸਟਰੇਲੀਆ ਦੀ ਸੰਘੀ ਅਦਾਲਤ ਦੇ 3 ਜੂਨ 2020 ਨੂੰ ਆਏ ਫੈਸਲੇ ਮਗਰੋਂ ਆਸਟਰੇਲੀਆ ਵਿੱਚ ਪਈਆਂ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵਿਚੋਂ 369.20 ਕਰੋੜ ਰੁਪਏ ਹਾਸਲ ਕੀਤੇ ਹਨ। 


ਵਿਜੀਲੈਂਸ ਬਿਊਰੋ ਨੇ ਹੁਣ ਮਾਲ ਵਿਭਾਗ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਪਰਲਜ਼  ਗਰੁੱਪ ਦੀਆਂ ਜਾਇਦਾਦਾਂ ਦੀ ਪੜਤਾਲ ਅਤੇ ਇਨ੍ਹਾਂ ਦੀ ਸੰਪਤੀ ਵਿਚ ਹੋਏ ਫੇਰਬਦਲ ਨੂੰ ਲੈ ਕੇ ਵੇਰਵੇ ਮੰਗੇ ਗਏ ਹਨ। ਜਾਂਚ ਏਜੰਸੀ ਨੇ ਉਨ੍ਹਾਂ ਸੰਪਤੀਆਂ ਬਾਰੇ ਪੁੱਛਿਆ ਹੈ ਜਿਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਨਵੀਆਂ ਐਂਟਰੀਆਂ ਦਰਜ ਹੋਈਆਂ ਹਨ। ਡਿਪਟੀ ਕਮਿਸ਼ਨਰਾਂ ਨੂੰ ਮਾਲ ਰਿਕਾਰਡ ਵਿਚ ਦਰਜ ਇਨ੍ਹਾਂ ਐਂਟਰੀਆਂ ਦੀ ਨਿੱਜੀ ਤੌਰ ’ਤੇ ਤਸਦੀਕ ਕੀਤੇ ਜਾਣ ਦੀ ਗੱਲ ਆਖੀ ਗਈ ਹੈ।


 ਇਨ੍ਹਾਂ ਜਾਇਦਾਦਾਂ ਦੇ ਹੋਏ ਤਬਾਦਲਿਆਂ ਅਤੇ ਰਜਿਸਟਰੀਆਂ ਆਦਿ ਬਾਰੇ ਵੀ ਪੁੱਛਿਆ ਹੈ।  ਇਸ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਵਾਸਤੇ ਆਖਿਆ ਗਿਆ ਹੈ। ਪਰਲਜ਼  ਗਰੁੱਪ ਦੀਆਂ ਨਾਜਾਇਜ਼ ਕਬਜ਼ੇ ਹੇਠਲੀਆਂ ਸੰਪਤੀਆਂ ਦੀ ਸ਼ਨਾਖ਼ਤ ਕਰਕੇ ਇਨ੍ਹਾਂ ਕਬਜ਼ਿਆਂ ਨੂੰ ਹਟਾਏ ਜਾਣ ਦੀ ਗੱਲ ਵੀ ਆਖੀ ਗਈ ਹੈ। ਇਸ ਗਰੁੱਪ ਦੀਆਂ ਸੰਪਤੀਆਂ ’ਤੇ ਡਿਸਪਲੇਅ ਬੋਰਡ ਲਾਏ ਜਾਣ ਬਾਰੇ ਵੀ ਕਿਹਾ ਗਿਆ ਹੈ। 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।