1 ਲੱਖ ਦੀ ਰਿਸ਼ਵਤ ਲੈਂਦਿਆਂ SHO ਸਣੇ ਚਾਰ ਕਾਬੂ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ
Punjab News: ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਫਾਜ਼ਿਲਕਾ ਵਿੱਚ ਨਾਬਾਲਗ ‘ਤੇ ਸਾਈਬਰ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ।

Punjab News: ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਫਾਜ਼ਿਲਕਾ ਵਿੱਚ ਨਾਬਾਲਗ ‘ਤੇ ਸਾਈਬਰ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ। ਇਸ ਦੇ ਨਾਲ ਹੀ ਲੱਖ ਰੁਪਏ ਰਿਸ਼ਵਤ ਦੀ ਮੰਗ ਵੀ ਕਰ ਰਹੇ ਸਨ। ਇਸ ਮਾਮਲੇ ਵਿੱਚ ਫਾਜ਼ਿਲਕਾ ਸਾਈਬਰ ਸੈਲ ਦੇ ਐਸਐਚਓ, ਮੁਨਸ਼ੀ ਅਤੇ ਹੋਰ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਮਾਮਲੇ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੀੜਤ ਪਰਿਵਾਰ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਐਸਐਚਓ ਅਤੇ ਉਸ ਦੇ ਸਾਥੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਪੀੜਤ ਪਰਿਵਾਰ ਦਾ 17 ਸਾਲ ਦਾ ਬੱਚਾ ਸਾਈਬਰ ਕ੍ਰਾਈਮ ਵਿੱਚ ਸ਼ਾਮਲ ਹੋ ਗਿਆ ਸੀ, ਉਸ ਕੋਲੋਂ ਪੋਰਨ ਵੀਡੀਓ ‘ਤੇ ਕਲਿੱਕ ਹੋ ਗਿਆ ਸੀ। ਇਹ ਨਾਨ-ਸੀਰੀਅਸ ਕੇਸ ਸੀ, ਪਰ ਪੁਲਿਸ ਮੁਲਾਜ਼ਮਾਂ ਨੇ ਇਸ ਫਾਇਦਾ ਚੁੱਕਿਆ ਅਤੇ ਪਰਿਵਾਰ ਵਾਲਿਆਂ ਨੂੰ ਡਰਾ-ਧਮਕਾ ਕੇ ਰਿਸ਼ਵਤ ਮੰਗ ਰਹੇ, ਜਦੋਂ ਉਹ ਨਹੀਂ ਮੰਨੇ ਤਾਂ ਪੀੜਤ ਪਰਿਵਾਰ ਨੇ ਤੰਗ ਆ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਕਾਰਵਾਈ ਕਰਦਿਆਂ ਹੋਇਆਂ ਐਸਐਚਓ, ਮੁਨਸ਼ੀ ਸਣੇ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਦੱਸ ਦਈਏ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ਅਤੇ ਨਸ਼ੇ ਨੂੰ ਖ਼ਤਮ ਕਰਨ ਲਈ ਹਰ ਤਰੀਕਾ ਅਪਣਾ ਰਹੀ ਹੈ ਅਤੇ ਇਸ ਲਈ ਸਖ਼ਤ ਵੀ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟ ਕਰ ਦਿੱਤਾ ਹੈ ਚਾਹੇ ਕੋਈ ਵੀ ਹੋਵੇ, ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉੱਥੇ ਹੀ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀ ਹੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੁਣ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਗਿਆ ਅਤੇ ਤੁਰੰਤ ਕਾਰਵਾਈ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















