Punjab news: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ.ਈ.) ਧਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬਲਰਾਮ ਕੁੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਦੇ ਮਕਾਨ ਅਤੇ ਦੁਕਾਨ, ਜੋ ਉਨ੍ਹਾਂ ਮੁਤਾਬਕ ਗ਼ੈਰਕਾਨੂੰਨੀ ਢੰਗ ਨਾਲ ਉਸਾਰੇ ਗਏ ਹਨ, ਨੂੰ ਨਾ ਢਾਹੁਣ ਬਦਲੇ 1,50,000 ਰੁਪਏ ਰਿਸ਼ਵਤ ਮੰਗੀ ਸੀ। ਸੌਦਾ 40,000 ਰੁਪਏ ਵਿੱਚ ਤੈਅ ਹੋਇਆ ਅਤੇ ਇਸ ਵਿੱਚੋਂ ਉਹ ਪਹਿਲਾਂ ਹੀ ਉਸ ਕੋਲੋਂ 30,000 ਰੁਪਏ ਰਿਸ਼ਵਤ ਲੈ ਚੁੱਕੇ ਹਨ।
ਇਹ ਵੀ ਪੜ੍ਹੋ: ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ, ਏਡੀਜੀਪੀ ਨੇ ਕਾਂਸਟੇਬਲ ਨੂੰ ਦਿੱਤਾ ਪ੍ਰਸ਼ੰਸਾ ਪੱਤਰ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਟ੍ਰੈਪ ਲਗਾ ਕੇ ਡਰਾਈਵਰ ਤੇਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਉਕਤ ਪਲੈਨਿੰਗ ਅਫ਼ਸਰ ਅਤੇ ਜੇ.ਈ. ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਪਲੈਨਿੰਗ ਅਫਸਰ, ਜੇ.ਈ ਅਤੇ ਡਰਾਈਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Punjab: ਪੰਜਾਬ ਸਰਕਾਰ ਦੇ ਕੁੱਲ ਮਾਲੀਆ 'ਚ ਜੂਨ ਮਹੀਨੇ 'ਚ 29.66 ਫੀਸਦੀ ਵਾਧਾ, ਹਰਪਾਲ ਚੀਮਾ ਨੇ ਕੀਤਾ ਖੁਲਾਸਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।