Malerkotla News : ਪੰਜਾਬ ਵਿਜੀਲੈਂਸ ਬਿਊਰੋ ( Vigilance Bureau ) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ( Malerkotla ) ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ( forest officer ) ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਕੇਸ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਰਮਨੀ 'ਚ ਲਹਿਰਾਇਆ ਖਾਲਿਸਤਾਨ ਦਾ ਝੰਡਾ, ਗੁਰਦੁਆਰਾ ਸਿੱਖ ਸੈਂਟਰ 'ਚ ਲਾਈ KCF ਚੀਫ਼ ਪੰਜਵੜ ਦੀ ਫੋਟੋ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਵਿਭਾਗ ਨਾਲ ਸਬੰਧਤ ਦਰੱਖਤਾਂ ਦੀ ਕਟਾਈ ਦੇ ਇਵਜ਼ ਵਿੱਚ ਭਾਰੀ ਜੁਰਮਾਨਾ ਨਾ ਲਾਏ ਜਾਣ ਬਦਲੇ 70,000 ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਹਨ।
ਇਹ ਵੀ ਪੜ੍ਹੋ : ਮਜੀਠੀਆ 'ਤੇ ਸ਼ਿਕੰਜਾ! ਹੁਣ ਡਰੱਗ ਕੇਸ 'ਚ ਜਲਦ ਐਕਸ਼ਨ ਦੀ ਤਿਆਰੀ
ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਵੱਲੋਂ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਾਜਮਾਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ