Ferozepur News : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਟੀ ਅਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।


 ਇਹ ਵੀ ਪੜ੍ਹੋ : ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ, ਗੈਂਗਵਾਰ ਦਾ ਸ਼ੱਕ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾਵਾਂ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਜੇਈ ਨੇ ਫਿਰੋਜ਼ਪੁਰ ਦੇ ਪਿੰਡ ਮੋਠਾਂ ਵਾਲਾ ਵਿੱਚ ਦਲੀਪ ਸਿੰਘ ਦੀ ਆਟਾ ਚੱਕੀ ਵਿੱਚ ਬਿਜਲੀ ਦਾ ਮੀਟਰ ਅਤੇ ਨਾਲ ਟਰਾਂਸਫਾਰਮਰ ਲਗਾਉਣ ਦੇ ਬਦਲੇ ਉਸ ਪਾਸੋਂ ਚਾਰ ਕਿਸ਼ਤਾਂ ਵਿੱਚ 20, 000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਅਧਿਕਾਰੀ ਨੂੰ ਵੱਖ-ਵੱਖ ਸਮੇਂ 'ਤੇ ਰਿਸ਼ਵਤ ਲੈਂਦੇ ਹੋਏ ਸਾਰੀ ਗੱਲਬਾਤ ਰਿਕਾਰਡ ਕੀਤੀ ਅਤੇ ਵੀਡੀਓ ਕਲਿੱਪ ਵੀ ਬਣਾ ਲਈ ਸੀ ,ਜੋ ਉਨਾਂ ਸ਼ਿਕਾਇਤ ਨਾਲ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।


 ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਭਰਤੀ, ਇੰਝ ਕਰੋ ਅਪਲਾਈ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫਤੀਸ਼ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।