ਪੜਚੋਲ ਕਰੋ

Punjab news: ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਕੀਤਾ ਕਾਬੂ

Punjab news: ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ ਦੇ ਸਹਾਇਕ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁੱਧ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।

ਇਸ ਕੇਸ ਵਿੱਚ ਜਸਵੀਰ ਸਿੰਘ ਕਾਨੂੰਗੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਕਰਿੰਦੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਛਪਾਰ, ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਹਰਨੇਕ ਸਿੰਘ ਸੇਖੋਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ। ਪੜਤਾਲ ਦੌਰਾਨ ਪਤਾ ਲੱਗਾ ਕਿ ਪਟਵਾਰੀ ਦੇ ਕਰਿੰਦੇ ਗੁਰਪ੍ਰੀਤ ਸਿੰਘ ਨੇ 20,000 ਰੁਪਏ ਦੀ ਮੰਗ ਕੀਤੀ ਸੀ ਪਰ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਗੱਲ ਕੀਤੀ ਤਾਂ ਉਸ ਨੇ ਰਿਸ਼ਵਤ ਦੀ ਰਕਮ ਘਟਾ ਕੇ 15,000 ਰੁਪਏ ਕਰ ਦਿੱਤੀ।

ਇਹ ਵੀ ਪੜ੍ਹੋ: Namo Drone Didi: ਖੇਤੀ ਹੋਈ ਸੌਖਾਲੀ ! ਹੁਣ ਡਰੋਨ ਨਾਲ 7 ਮਿੰਟਾਂ 'ਚ ਹੋ ਜਾਵੇਗੀ ਸਪਰੇਅ, ਮਹਿਲਾਵਾਂ ਨੂੰ ਦਿੱਤੀ ਖ਼ਾਸ ਟਰੇਨਿੰਗ

ਸ਼ਿਕਾਇਤਕਰਤਾ ਨੇ ਆਪਣੀ, ਗੁਰਪ੍ਰੀਤ ਸਿੰਘ ਅਤੇ ਪਟਵਾਰੀ ਜਸਵੀਰ ਸਿੰਘ ਦਰਮਿਆਨ ਹੋਈ ਸਾਰੀ ਗੱਲਬਾਤ ਨੂੰ ਆਪਣੇ ਮੋਬਾਈਲ ਫੋਨ ‘ਚ ਰਿਕਾਰਡ ਕਰ ਲਿਆ ਅਤੇ ਬਿਓਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ।

ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਉਣ ਤੋਂ ਪਹਿਲਾਂ ਪਟਵਾਰੀ ਅਤੇ ਉਸ ਦੇ ਕਰਿੰਦੇ ਗੁਰਪ੍ਰੀਤ ਸਿੰਘ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਗੱਲਬਾਤ ਦੀ ਰਿਕਾਰਡਿੰਗ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਕਰ ਦਿੱਤੀ ਸੀ ਤਾਂ ਜੋ ਵਿਭਾਗ ਵੱਲੋਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਪਰ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਇਹ ਸ਼ਿਕਾਇਤ ਦਰਜ ਕਰਵਾਈ। ਇਸ ਕੇਸ ਦੀ ਜਾਂਚ ਦੌਰਾਨ, ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫ.ਐਸ.ਐਲ.) ਤੋਂ ਸ਼ੱਕੀ ਅਤੇ ਸ਼ਿਕਾਇਤਕਰਤਾ ਦੋਵਾਂ ਦੀ ਆਵਾਜ਼ ਦੀ ਰਿਕਾਰਡਿੰਗ ਦੀ ਤੁਲਨਾ ਕੀਤੀ ਗਈ, ਜੋ ਮੇਲ ਖਾਂਦੀ ਪਾਈ ਗਈ ਅਤੇ ਸ਼ਿਕਾਇਤ ਵਿੱਚ ਲਾਏ ਦੋਸ਼ ਸਹੀ ਸਾਬਤ ਹੋਏ।

ਇਸ ਤਫਤੀਸ਼ ਦੇ ਆਧਾਰ 'ਤੇ ਕਾਨੂੰਗੋ ਅਤੇ ਉਸ ਦੇ ਕਰਿੰਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 27.02. 2024 ਨੂੰ ਐਫ.ਆਈ.ਆਰ. ਨੰ. 09 ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਸਵੀਰ ਸਿੰਘ ਕਾਨੂੰਗੋ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Amritsar News: ਛੇੜਛਾੜ ਤੋਂ ਤੰਗ ਨਾਬਲਗ ਨੇ ਕੀਤੀ ਖ਼ੁਦਕੁਸ਼ੀ, ਅੱਧੀ ਰਾਤ ਨੂੰ ਘਰ ਵੜ ਆਇਆ ਸੀ ਦੋਸ਼ੀ

ਟਾਪ ਹੈਡਲਾਈਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget