ਪੜਚੋਲ ਕਰੋ

ਵਿਜੀਲੈਂਸ ਵੱਲੋਂ ਜ਼ਮੀਨ ਦਾ ਗੈਰ-ਕਾਨੂੰਨੀ ਇੰਤਕਾਲ ਕਰਨ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

Punjab Vigilance Bureau- ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab Vigilance Bureau- ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਅਤੇ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਪਹਿਲਾਂ ਹੀ ਮੁਕੱਦਮਾ ਨੰਬਰ 69, ਮਿਤੀ 28.06.2022 ਤਹਿਤ ਕੇਸ ਦਰਜ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਲ 2020 ਵਿੱਚ ਰਾਜ ਦੇ ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਤਹਿਸੀਲ ਨੂਰਪੁਰਬੇਦੀ ਦੇ ਪਿੰਡ ਕਰੂਰਾਂ ਦੀ 54 ਏਕੜ ਦੀ ਜ਼ਮੀਨ ਮਹਿੰਗੇ ਭਾਅ 'ਤੇ ਜੰਗਲਾਤ ਵਿਭਾਗ ਦੇ ਨਾਂ ‘ਤੇ ਰਜਿਸਟਰੀ ਕਰਵਾਈ ਸੀ, ਜਿਸ ਕਰਕੇ ਰਾਜ ਸਰਕਾਰ ਨੂੰ 5.35 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਕੁਲਦੀਪ ਸਿੰਘ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਜ਼ਮੀਨ ਦਾ ਇਹ ਗੈਰ-ਕਾਨੂੰਨੀ/ਫ਼ਰਜੀ ਤਬਾਦਲਾ ਦਰਜ ਕਰਵਾਇਆ ਅਤੇ ਉਸ ਸਮੇਂ ਦੇ ਨਾਇਬ-ਤਹਿਸੀਲਦਾਰ ਰਘਵੀਰ ਸਿੰਘ ਦੀ ਮਿਲੀਭੁਗਤ ਨਾਲ 73 ਫਰਜ਼ੀ ਇੰਤਕਾਲ ਅਤੇ ਤਬਾਦਲੇ ਮਨਜ਼ੂਰ ਕਰਵਾਏ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਇਸ ਕੰਮ ਬਦਲੇ 15.09.2020 ਨੂੰ ਰਿਸ਼ਵਤ ਵਜੋਂ 5 ਲੱਖ ਰੁਪਏ ਲਏ ਸਨ ਅਤੇ ਆਪਣੀ ਪਤਨੀ ਸਨਪ੍ਰੀਤ ਸੇਖੋਂ ਦੇ ਅੰਮ੍ਰਿਤਸਰ ਸਥਿਤ ਇੱਕ ਪੁਰਾਣੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget