Mansa News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੇ ਵਸਨੀਕ ਹਰਦੀਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਕੀਤੀ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


 ਇਹ ਵੀ ਪੜ੍ਹੋ : ਪਹਿਲਵਾਨਾਂ ਨੂੰ ਮਿਲਿਆ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਦਾ ਸਮਰਥਨ, 7 ਮਈ ਨੂੰ ਹਜ਼ਾਰਾਂ ਔਰਤਾਂ ਪੁੱਜਣਗੀਆਂ ਜੰਤਰ-ਮੰਤਰ

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਰੱਖਾ ਸਿੰਘ ਨੇ ਉਸਦੀ (ਸ਼ਿਕਾਇਤਕਰਤਾ) ਪਤਨੀ ਦਾ ਅਪਰੇਸ਼ਨ ਕਰਵਾਉਣ ਬਦਲੇ 3500 ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।


 ਇਹ ਵੀ ਪੜ੍ਹੋ : ਹੇਮਕੁੰਟ ਸਾਹਿਬ ਦੀ ਯਾਤਰਾ ਲਈ 17 ਮਈ ਨੂੰ ਜਾਏਗਾ ਪਹਿਲਾ ਜਥਾ, 20 ਮਈ ਨੂੰ ਖੁੱਲ੍ਹਗੇ ਕਿਵਾੜ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਉਕਤ ਨਿੱਜੀ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਕਤ ਪੁੱਛਗਿੱਛ ਦੇ ਆਧਾਰ 'ਤੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਬਠਿੰਡਾ ਰੇਂਜ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਉਨਾਂ ਕਿਹਾ ਕਿ ਇਸ ਕੇਸ ਵਿੱਚ ਸਬੰਧਿਤ ਡਾਕਟਰ ਦੀ ਭੂਮਿਕਾ ਨੂੰ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।