Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਫ਼ਾਜ਼ਿਲਕਾ ਦੇ ਸਦਰ ਥਾਣੇ ਅੰਦਰ ਬਣੇ ਵੂਮੈਨ ਸੈੱਲ ਦੀ ਇੰਚਾਰਜ ਪੰਜਾਬ ਪੁਲੀਸ ਦੀ ਇੰਸਪੈਕਟਰ ਬਖਸ਼ੀਸ਼ ਕੌਰ ਨੂੰ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਬਣੇ ਵਿਜੀਲੈਂਸ ਵਿਭਾਗ ਦੇ ਦਫਤਰ ਵਿਖੇ ਵਿਭਾਗ ਦੇ ਡੀਐੱਸਪੀ ਗੁਰਿੰਦਰਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਦੇ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਕਤ ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਵੱਲੋਂ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ 40 ਹਜ਼ਾਰ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ : Punjab News : ਹਾਈ ਲੈਵਲ ਮੀਟਿੰਗ ਤੋਂ ਬਾਅਦ ਬੋਲੇ ਸੀਐਮ ਭਗਵੰਤ ਮਾਨ , ਸੂਬੇ 'ਚ ਕਾਨੂੰਨ ਵਿਵਸਥਾ ਕਾਇਮ ਰਹਿਣੀ ਚਾਹੀਦੀ
ਇਸ ਵਿੱਚ ਸੋਦਾ 20 ਹਜ਼ਾਰ 'ਚ ਤੈਅ ਹੋਇਆ ਸੀ ,ਜਿਸ ਵਿਚ 8 ਹਜ਼ਾਰ ਦੀ ਪਹਿਲੀ ਕਿਸ਼ਤ ਦਿੱਤੀ ਜਾ ਚੁੱਕੀ ਹੈ। ਅੱਜ ਵਿਜੀਲੈਂਸ ਵਿਭਾਗ ਨੂੰ ਮਿਲੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਟਰੈਪ ਲਗਾ ਕੇ ਮੌਕੇ 'ਤੇ ਵਿਭਾਗ ਦੇ ਅਧਿਕਾਰੀਆਂ ਨੇ ਉਕਤ ਮਹਿਲਾ ਇੰਸਪੈਕਟਰ ਨੂੰ ਦੱਸ ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਫਿਲਹਾਲ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਜਦਕਿ ਓਧਰ ਆਰੋਪੀ ਉਕਤ ਮਹਿਲਾ ਇੰਸਪੈਕਟਰ ਨੇ ਆਪਣਾ ਪੱਖ ਵੀ ਮੀਡੀਆ ਦੇ ਸਾਹਮਣੇ ਰੱਖਿਆ ਜਿਸ ਵਿਚ ਉਸ ਨੇ ਇਨ੍ਹਾਂ ਆਰੋਪਾਂ ਨੂੰ ਬੇਬੁਨਿਆਦ ਦੱਸਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਮ 'ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸ.ਏ.ਐਸ.ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚ ਵਿਰੁੱਧ ਥਾਣਾ ਡੇਰਾਬੱਸੀ ਦੇ ਪਿੰਡ ਬਰੌਲੀ ਦੀ ਵਸਨੀਕ ਸਰਬਜੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।