ਪੜਚੋਲ ਕਰੋ

Moga News : ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Moga News : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ

Moga News : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬਠਿੰਡਾ ਨੇੜੇ ਨਹਿਰ 'ਚ ਡਿੱਗੀ ਮਿੰਨੀ ਬੱਸ, ਪਿੰਡ ਵਾਸੀਆਂ ਨੇ ਬਚਾਈਆਂ ਕਈ ਜਾਨਾਂ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜ਼ੁਰਮਾਨਾ ਨਾ ਲਗਾਉਣ ਬਦਲੇ ਦੋਨਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਜਾਲ ਵਿਛਾ ਕੇ ਦੋਸ਼ੀ ਮਹਿਲਾ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਉਕਤ ਕਰਮਚਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਮਹਿਲਾ ਨੂੰ ਭਲਕੇ ਫਿਰੋਜ਼ਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget