ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫੰਡਾਂ ਵਿੱਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।


ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਨਗਰ ਕੌਂਸਲ ਸੁਨਾਮ ਵਿੱਚ ਫੰਡਾਂ ਦੇ ਘਪਲੇ ਦੀ ਗਜਿਨ ਜਾਂਚ ਕੀਤੀ ਗਈ ਜਿਸ ਦੌਰਾਨ ਪਤਾ ਲੱਗਾ ਕਿ ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ ਸਨ।


ਇਸ ਤੋਂ ਇਲਾਵਾ ਉਸ ਨੇ ਆਪਣੇ ਦੋ ਵਾਰੀ ਦੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਤ ਇਸ਼ਤਿਹਾਰ ਨੀਤੀ ਨੂੰ ਨਗਰ ਕੌਂਸਲ ਵਿੱਚ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ।


ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।