ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਗ੍ਰਿਫ਼ਤਾਰ
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐਸਆਈ ਨੂੰ ਸ਼ਿਕਾਇਤਕਰਤਾ ਰੋਬਿਨ ਵਰਮਾ ਵਾਸੀ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਥਾਣਾ ਡਿਵੀਜਨ ਨੰਬਰ 6, ਜਲੰਧਰ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ-ਇੰਪੈਕਟਰ (ਏਐਸਆਈ) ਮਨਮੋਹਣ ਕ੍ਰਿਸ਼ਨ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐਸਆਈ ਨੂੰ ਸ਼ਿਕਾਇਤਕਰਤਾ ਰੋਬਿਨ ਵਰਮਾ ਵਾਸੀ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਟੋਲ ਫਰੀ ਨੰਬਰ 'ਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਕੇਸ ਵਿੱਚ ਉਸ ਦੀ ਜਬਤ ਕੀਤੀ ਗਈ ਕਾਰ ਨੂੰ ਸੁਪਰਦਦਾਰੀ 'ਤੇ ਪ੍ਰਾਪਤ ਕਰਨ ਬਦਲੇ ਏਐਸਆਈ ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਜਲੰਧਰ ਤੋਂ ਵਿਜੀਲੈਂਸ ਦੀ ਟੀਮ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਜਲੰਧਰ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ: Bigg Boss ਤੋਂ ਬਾਅਦ ਮੂਸੇਵਾਲੇ ਨਾਲ ਦਿਖੇਗੀ ਸਾਰਾ ਗੁਰਪਾਲ ਦੀ ਜੋੜੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904