ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ 15 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਿਜਲੀ ਬੋਰਡ ਦਾ ਵਧੀਕ ਸੁਪਰਡੈਂਟ ਇੰਜੀਨੀਅਰ ਕਾਬੂ

ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਵਧੀਕ ਸੁਪਰਡੈਂਟ ਇੰਜਨੀਅਰ (ਏ.ਐਸ.ਈ.) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਰਿਸ਼ਵਤ ਲੈਣ ਅਤੇ ਹੋਰ 20 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਵਧੀਕ ਸੁਪਰਡੈਂਟ ਇੰਜਨੀਅਰ (ਏ.ਐਸ.ਈ.) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਰਿਸ਼ਵਤ ਲੈਣ ਅਤੇ ਹੋਰ 20 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਉਕਤ ਅਧਿਕਾਰੀ, ਜੋ ਪਹਿਲਾਂ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਟੈਕਨੀਕਲ ਆਡਿਟ, ਪੀ.ਐਸ.ਪੀ.ਸੀ.ਐਲ. ਜਲੰਧਰ ਵਿਖੇ ਤਾਇਨਾਤ ਸੀ, ਵਿਰੁੱਧ ਪੀ.ਐਸ.ਪੀ.ਸੀ.ਐਲ. ਵੇਰਕਾ, ਅੰਮ੍ਰਿਤਸਰ ਦੇ ਸਟੋਰ ਕੀਪਰ ਸ਼ਰਨਜੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵੀਡੀਓ ਫਾਰਮੈਟ ਵਿੱਚ ਸਬੂਤਾਂ ਸਮੇਤ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਅਧਿਕਾਰੀ ਨੇ ਐਕਸੀਅਨ ਵਜੋਂ ਤਾਇਨਾਤੀ ਸਮੇਂ ਸਟੋਰ ਦੇ ਸਮਾਨ ਦੀ ਨਿਰੀਖਣ ਰਿਪੋਰਟ ਉਸ ਦੇ ਪੱਖ ਵਿੱਚ ਭੇਜਣ ਲਈ 15 ਲੱਖ ਰੁਪਏ ਰਿਸ਼ਵਤ ਵਜੋਂ ਲੈ ਲਏ ਸਨ ਅਤੇ ਹੁਣ ਸ਼ਿਕਾਇਤਕਰਤਾ ਨੂੰ ਨੌਕਰੀ 'ਤੇ ਬਹਾਲ ਕਰਾਉਣ ਸਬੰਧੀ ਸਿਫ਼ਾਰਸ਼ ਕਰਨ ਬਦਲੇ 20 ਲੱਖ ਰੁਪਏ ਹੋਰ ਮੰਗ ਰਿਹਾ ਹੈ ਕਿਉਂਕਿ ਸ਼ਿਕਾਇਤਕਰਤਾ ਨੂੰ ਸਟਾਕ ਵੈਰੀਫਿਕੇਸ਼ਨ ਰਿਪੋਰਟ ਦੇ ਆਧਾਰ 'ਤੇ ਮੁਅੱਤਲ ਕੀਤਾ ਗਿਆ ਸੀ।  ਸ਼ਿਕਾਇਤਕਰਤਾ ਨੇ ਪੂਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ ਜਿਸ ਨੂੰ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਹਵਾਲੇ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਉਪਰੋਕਤ ਪੀਐਸਪੀਸੀਐਲ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 15 ਲੱਖ ਰੁਪਏ ਰਿਸ਼ਵਤ ਲੈਣ ਅਤੇ 20 ਲੱਖ ਰੁਪਏ ਹੋਰ ਮੰਗਣ ਦਾ ਦੋਸ਼ੀ ਪਾਏ ਜਾਣ ਉਪਰੰਤ ਮੁਕੱਦਮਾ ਦਰਜ ਕੀਤਾ।

ਇਸ ਸਬੰਧੀ ਦੋਸ਼ੀ ਅਧਿਕਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ
Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ
 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  
 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget