ਪੜਚੋਲ ਕਰੋ

Vigilance Bureau: ਤਿੰਨ ਮਹੀਨਿਆਂ ਤੋਂ ਭਗੌੜੇ AIG ਮਾਲਵਿੰਦਰ ਸਿੱਧੂ ਦਾ ਸਾਥੀ ਗ੍ਰਿਫ਼ਤਾਰ 

Vigilance Bureau arrests Balvir Singh:  ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਅਦਾਲਤ ਤੋਂ ਬਲਵੀਰ ਸਿੰਘ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਵੱਲੋਂ

Vigilance Bureau arrests Balvir Singh: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ ਉਕਤ ਪੁਲਿਸ ਅਧਿਕਾਰੀ ਦੇ ਇਸ਼ਾਰੇ ’ਤੇ ਵੱਖ ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਅਤੇ ਉਹਨਾਂ ਨੂੰ ਬਲੈਕਮੇਲ ਕਰਕੇ ਪੈਸੇ ਦੀ ਮੰਗ ਕਰਦਾ ਸੀ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਅਦਾਲਤ ਤੋਂ ਬਲਵੀਰ ਸਿੰਘ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਵੱਲੋਂ ਆਪਣੇ ਕੋਲ ਰੱਖਿਆ ਹਥਿਆਰ ਬਰਾਮਦ ਕੀਤਾ ਜਾ ਸਕੇ ਅਤੇ ਨਾਲ ਹੀ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ। 

ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਬਿਊਰੋ ਨੇ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 384, 419, 420, 120-ਬੀ, 201 ਤਹਿਤ ਐਫ.ਆਈ.ਆਰ. ਨੰਬਰ 28, ਮਿਤੀ 30. 10. 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਦਰਜ ਕੀਤੀ ਹੋਈ ਹੈ। ਉਕਤ ਏ.ਆਈ.ਜੀ.ਸਿੱਧੂ, ਉਸ ਦਾ ਸਹਿਯੋਗੀ ਬਲਵੀਰ ਸਿੰਘ ਅਤੇ ਹੋਰ ਮੁਲਜ਼ਮ ਇਸ ਮੁਕੱਦਮੇ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਉਕਤ ਕੇਸ ਵਿੱਚ ਏ.ਆਈ.ਜੀ. ਸਿੱਧੂ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਏ.ਆਈ.ਜੀ. ਸਿੱਧੂ ਨੇ ਆਪਣੇ ਆਪ ਨੂੰ ਆਈ.ਜੀ.ਪੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਗਲਤ ਪੇਸ਼ ਕਰਦਾ ਸੀ। ਜਦਕਿ ਇਹ ਪੁਲਿਸ ਅਧਿਕਾਰੀ 2017 ਤੋਂ ਬਾਅਦ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦਿਆਂ ’ਤੇ ਤਾਇਨਾਤ ਨਹੀਂ ਰਿਹਾ। ਉਕਤ ਮੁਲਜ਼ਮ ਬਲਵੀਰ ਸਿੰਘ ਅਤੇ ਹੋਰਨਾਂ ਨੇ ਮਿਲ ਕੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨੀਆਂ ਸ਼ੁਰੂ ਕਰ ਦਿੱਤੀਆਂ, ਤਾਂ ਜੋ ਇਹ ਸ਼ਿਕਾਇਤਾਂ ਵਾਪਸ ਲੈਣ ਬਦਲੇ ਉਹਨਾਂ ਨੂੰ ਬਲੈਕਮੇਲ ਕੀਤਾ ਜਾ ਸਕੇ ਅਤੇ ਉਹਨਾਂ ਤੋਂ ਪੈਸੇ ਵਸੂਲੇ ਜਾ ਸਕਣ। 


ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਏ.ਆਈ.ਜੀ. ਸਿੱਧੂ ਨੇ ਸਰਕਾਰੀ ਵਾਹਨ ’ਆਰਟੀਗਾ’ (ਪੀ ਬੀ-65-ਏ ਡੀ-1905) ਦੀ ਦੁਰਵਰਤੋਂ ਕੀਤੀ ਸੀ ਅਤੇ ਵਾਹਨ ਦੇ ਤੇਲ ਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਖਰਚੇ ਗਏ ਸਨ। ਉਸਨੇ ਕਦੇ ਵੀ ਉਕਤ ਗੱਡੀ ਦੀ ਵਰਤੋਂ ਦਾ ਰਿਕਾਰਡ (ਲੌਗ-ਬੁੱਕ) ਨਹੀਂ ਰੱਖਿਆ ਜੋ ਸਰਕਾਰੀ ਸੰਪਤੀ ਦੀ ਦੁਰਵਰਤੋਂ ਦੇ ਬਰਾਬਰ ਮੰਨਿਆ ਜਾਂਦਾ ਹੈ।

 ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਸਿੰਘ ਨੇ ਏ.ਆਈ.ਜੀ. ਸਿੱਧੂ ਦੇ ਕਹਿਣ ’ਤੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਕੋਟੇ ਤਹਿਤ ਭਰਤੀ ਕੀਤੇ ਹੋਏ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਤਾਂ ਜੋ ਉਨ੍ਹਾਂ ‘ਤੇ ਦਬਾਅ ਬਣਾ ਕੇ ਬਲੈਕਮੇਲ ਕੀਤਾ ਜਾ ਸਕੇ ਅਤੇ ਬਦਲੇ ਵਿੱਚ ਰਿਸ਼ਵਤ ਲਈ ਜਾ ਸਕੇ, ਜਿਸ ਨੂੰ ਬਾਅਦ ਵਿੱਚ ਉਹ, ਮਾਲਵਿੰਦਰ ਸਿੰਘ ਅਤੇ ਹੋਰ ਮੁਲਜ਼ਮ ਆਪਸ ਵਿੱਚ ਵੰਡ ਲੈਂਦੇ ਸਨ।

 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget