ਪੜਚੋਲ ਕਰੋ

ਪੀ.ਐਸ.ਪੀ.ਸੀ.ਐਲ. ਦਾ ਜੇਈ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਟੀ ਅਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾਵਾਂ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਜੇਈ ਨੇ ਫਿਰੋਜ਼ਪੁਰ ਦੇ ਪਿੰਡ ਮੋਠਾਂ ਵਾਲਾ ਵਿੱਚ ਦਲੀਪ ਸਿੰਘ ਦੀ ਆਟਾ ਚੱਕੀ ਵਿੱਚ ਬਿਜਲੀ ਦਾ ਮੀਟਰ ਅਤੇ ਨਾਲ ਟਰਾਂਸਫਾਰਮਰ ਲਗਾਉਣ ਦੇ ਬਦਲੇ ਉਸ ਪਾਸੋਂ ਚਾਰ ਕਿਸ਼ਤਾਂ ਵਿੱਚ 20,000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਅਧਿਕਾਰੀ ਨੂੰ ਵੱਖ-ਵੱਖ ਸਮੇਂ 'ਤੇ ਰਿਸ਼ਵਤ ਲੈਂਦੇ ਹੋਏ ਸਾਰੀ ਗੱਲਬਾਤ ਰਿਕਾਰਡ ਕੀਤੀ ਅਤੇ ਵੀਡੀਓ ਕਲਿੱਪ ਵੀ ਬਣਾ ਲਈ ਸੀ ਜੋ ਉਨਾਂ ਸ਼ਿਕਾਇਤ ਨਾਲ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫਤੀਸ਼ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਮੁਲਜ਼ਮ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget