(Source: ECI/ABP News)
Pearls Case: ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਆਪਣੇ ਨਾਮ ਕਰਨ ਵਾਲੇ ਗੁਜਰਾਤ ਤੋਂ ਕਾਬੂ, ਵਿਜੀਲੈਂਸ ਦੀ ਵੱਡੀ ਕਾਰਵਾਈ
ਪੰਜਾਬ ਵਿਜੀਲੈਂਸ ਬਿਊਰੋ ਪਰਲਜ਼ ਗੁਰੱਪ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਹੈ। ਪਰਲਜ਼ ਗੁਰੱਪ ਦੀਆਂ ਜਾਇਦਾਦਾਂ ਗ਼ੈਰ ਕਾਨੂੰਨੀ ਤੌਰ 'ਤੇ ਆਪਣੇ ਨਾਮ ਕਰਨ ਵਾਲੇ ਤਿੰਨ ਭਗੋੜੇ ਕਾਬੂ ਕੀਤੇ ਹਨ।

ਪੰਜਾਬ ਵਿਜੀਲੈਂਸ ਬਿਊਰੋ ਪਰਲਜ਼ ਗੁਰੱਪ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਹੈ। ਪਰਲਜ਼ ਗੁਰੱਪ ਦੀਆਂ ਜਾਇਦਾਦਾਂ ਗ਼ੈਰ ਕਾਨੂੰਨੀ ਤੌਰ 'ਤੇ ਆਪਣੇ ਨਾਮ ਕਰਨ ਵਾਲੇ ਤਿੰਨ ਭਗੋੜੇ ਕਾਬੂ ਕੀਤੇ ਹਨ। ਕਾਇਮ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਗੁਜਰਾਤ ਪੁਲੀਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਡ (ਪੀਏਸੀਐੱਲ) ਕੇਸ ਵਿੱਚ ਲੋੜੀਂਦੇ ਤਿੰਨ ਭਗੌੜਿਆਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਲਜ਼ਮ ਥਾਣਾ ਜ਼ੀਰਾ (ਜ਼ਿਲ੍ਹਾ ਫ਼ਿਰੋਜ਼ਪੁਰ) 16 ਜੁਲਾਈ 2020 ਨੂੰ ਧਾਰਾ 406, 420, 467, 468, 471 ਅਤੇ120-ਬੀ ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ मਨ।
ਇਸ ਕੇਸ ਵਿੱਚ ਇਨ੍ਹਾਂ ਮੁਲਜ਼ਮਾਂ 'ਤੇ ਪਿੰਡ ਘੋਲੂਮਾਜਰਾ (ਮੁਹਾਲੀ) ਵਿੱਚ ਪਰਲ ਕੰਪਨੀ ਦੀਆਂ ਵੱਖ-ਵੱਖ ਜਾਇਦਾਦਾਂ ਦੀ ਗ਼ੈਰਕਾਨੂੰਨੀ ਤੌਰ 'ਤੇ ਮਾਲਕੀ ਦਾ ਤਬਾਦਲਾ ਕਰਨ ਦਾ ਦੋਸ਼ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ ਕਰਦਿਆਂ ਜਾਇਦਾਦਾਂ ਦੀ ਫ਼ਰੋਖ਼ਤ/ ਤਬਾਦਲਾ ਏ ਮਲਕੀਅਤ ਦਾ ਅਮਲ ਜਾਰੀ ਰੱਖਿਆ।
ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਹਰਕੀਰਤ ਸਿੰਘ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ 'ਚ ਇਸੇ ਸਾਲ 21 ਫਰਵਰੀ ਨੂੰ ਦਰਜ ਮਾਮਲੇ ਵਿੱਚ ਵੀ ਲੋੜੀਂਦਾ ਸੀ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲੈ ਲਿਆ ਗਿਆ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
