Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਇੱਕ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਕੇਸ ਵਿੱਚ ਸਹਿ-ਮੁਲਜ਼ਮ SHO ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।
50000 ਰੁਪਏ ਵਿੱਚ ਤੈਅ ਹੋਇਆ ਸੀ ਸੌਦਾ
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. (SHO ) ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ, ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਕਈ ਹੋਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। ਪਰ ਬਾਅਦ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।
ਇੰਝ ਵਿਛਾਇਆ ਗਿਆ ਜਾਲ, ਮੌਕੇ ਤੋਂ SHO ਫਰਾਰ
ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ (bribe) ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਕਾਰਵਾਈ ਦੌਰਾਨ SHO ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















