ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ SHO ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਉਰਫ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲਾ ਮੋਗਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਜੀਜਾ ਅੰਸ਼ ਸ਼ਰਮਾ ਨੂੰ ਮਾਰਚ ਮਹੀਨੇ ਫਗਵਾੜਾ ਵਿਖੇ ਉਸ ਵੇਲੇ ਹਿਰਾਸਤ ਵਿੱਚ ਲਿਆ ਸੀ ਜਦੋਂ ਇਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਤੋਂ ਬਾਅਦ ਉਸ ਦੇ ਲੜਕੇ ਦੇ ਖਿਲਾਫ ਉਕਤ ਥਾਣੇ 'ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐੱਨ.ਡੀ.ਪੀ.ਐੱਸ.) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਮਾਮਲੇ 'ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਹੇਠ ਇਹ ਰਿਸ਼ਵਤ ਦੇ ਦਿੱਤੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਇੰਸਪੈਕਟਰ ਜਤਿੰਦਰ ਕੁਮਾਰ ਨੇ ਬਾਅਦ ਵਿੱਚ ਕੇਸ ਵਿੱਚ ਸਬੂਤਾਂ ਵਿੱਚੋਂ ਹਰਸ਼ਦੀਪ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਕੱਢਣ ਬਦਲੇ 50,000 ਰੁਪਏ ਦੀ ਹੋਰ ਮੰਗ ਕੀਤੀ। 

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕਰ ਦਿੱਤੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕਰਕੇ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਬਰਤਨਾਂ ਦੇ ਕੁੱਲ 35,000-40,000 ਰੁਪਏ ਦੇ ਬਿੱਲ ਅਦਾ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ। ਇਸ ਤੋਂ ਇਲਾਵਾ, ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ ਉਸ ਦੇ ਪੁੱਤਰ ਦੇ ਹੱਕ ਵਿੱਚ ਅਦਾਲਤ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਅਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਮੰਗ ਕੀਤੀ। ਸੌਦਾ 50,000 ਰੁਪਏ ਵਿੱਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰਕੇ ਬਿਊਰੋ ਨੂੰ ਸਬੂਤ ਵਜੋਂ ਪੇਸ਼ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget