ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ ਫੌਜੀ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ JC4829875Y) ਦੀ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਗਈ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਸ਼ਿਕਾਇਤਕਰਤਾ ਨੇ ਹੋਰ ਦੱਸਿਆ ਕਿ ਆਡੀਟਰ ਜਗਜੀਤ ਸਿੰਘ ਨੇ ਆਪਣੇ ਦਫਤਰ ਬੁਲਾ ਕੇ ਉਸਦੇ ਸਾਥੀ ਧਰਮਰਾਜ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਰਕਮ ਅਦਾ ਕਰਨ ਦੀ ਮੰਗ ਦੁਹਰਾਈ ਅਤੇ ਉਸਨੇ ਇਸ ਗੱਲਬਾਤ ਨੂੰ ਆਪਣੇ ਮੋਬਾਇਲ ਫੋਨ 'ਤੇ ਰਿਕਾਰਡ ਕਰ ਲਿਆ ਹੈ।

ਬੁਲਾਰੇ ਨੇ ਹੋਰ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਦੋਵੇਂ ਆਡੀਟਰਾਂ ਨੂੰ ਸ਼ਿਕਾਇਤਕਰਤਾ ਕੋਲ਼ੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹ ਮੌਜੂਦਗੀ ਵਿੱਚ ਗ੍ਰਿਫਤਾਰ ਕਰ ਲਿਆ।

ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ DA ਅਤੇ ਏਰੀਅਰ ਨੂੰ ਲੈਕੇ ਅੱਜ ਹਾਈਕੋਰਟ ਸੁਣਾਏਗਾ ਅਹਿਮ ਫੈਸਲਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ DA ਅਤੇ ਏਰੀਅਰ ਨੂੰ ਲੈਕੇ ਅੱਜ ਹਾਈਕੋਰਟ ਸੁਣਾਏਗਾ ਅਹਿਮ ਫੈਸਲਾ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ
Mawan Dhiyan Satkar Yojana: 'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਵੱਡੀ ਖਬਰ, ਜਿਨ੍ਹਾਂ ਮਹਿਲਾਵਾਂ ਦੇ ਖਾਤੇ 'ਚ ਨਹੀਂ ਆਏ ਰੁਪਏ; ਉਨ੍ਹਾਂ ਨੂੰ ਇੰਝ ਮਿਲੇਗਾ ਲਾਭ: ਔਨਲਾਈਨ ਅਪਲਾਈ...
'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਵੱਡੀ ਖਬਰ, ਜਿਨ੍ਹਾਂ ਮਹਿਲਾਵਾਂ ਦੇ ਖਾਤੇ 'ਚ ਨਹੀਂ ਆਏ ਰੁਪਏ; ਉਨ੍ਹਾਂ ਨੂੰ ਇੰਝ ਮਿਲੇਗਾ ਲਾਭ: ਔਨਲਾਈਨ ਅਪਲਾਈ...
Punjab Congress Crisis: ਪੰਜਾਬ ਕਾਂਗਰਸ 'ਚ ਵਧੇਗੀ ਬਗਾਵਤ! ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਐਕਸ਼ਨ; ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਖਿਲਾਫ਼ ਸਖਤ ਐਕਸ਼ਨ...
ਪੰਜਾਬ ਕਾਂਗਰਸ 'ਚ ਵਧੇਗੀ ਬਗਾਵਤ! ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਐਕਸ਼ਨ; ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਖਿਲਾਫ਼ ਸਖਤ ਐਕਸ਼ਨ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Embed widget