Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿੱਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਨਾਲ ਸਬੰਧਤ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫਆਈਆਰ ਨੰਬਰ 7 ਮਿਤੀ 06-06-2022 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ 13 (ਏ)(1) (2) ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਥਾਣਾ ਉਡਣ ਦਸਤਾ, ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸਾਬਕਾ ਜੰਗਲਾਤ ਮੰਤਰੀਆਂ, ਠੇਕੇਦਾਰਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਸ਼ਾਮਲ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
ਇਹ ਵੀ ਪੜ੍ਹੋ:
 

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

 

 
 
 

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ