ਪੜਚੋਲ ਕਰੋ
Advertisement
ਵਿਜੀਲੈਂਸ ਬਿਊਰੋ ਨੇ 2017 ਤੋਂ 2020 ਤੱਕ 559 ਦੋਸ਼ੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ, 47 ਗਜ਼ਟਿਡ ਅਧਿਕਾਰੀ ਵੀ ਸ਼ਾਮਲ
ਵਿਜੀਲੈਂਸ ਬਿਊਰੋ ਦੇ ਅੰਕੜਿਆ ਮੁਤਾਬਿਕ 1 ਮਾਰਚ, 2017 ਤੋਂ 30 ਸਤੰਬਰ, 2020 ਤੱਕ 559 ਦੋਸ਼ੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਚੰਡੀਗੜ੍ਹ: ਵਿਜੀਲੈਂਸ ਬਿਊਰੋ ਦੇ ਅੰਕੜਿਆ ਮੁਤਾਬਿਕ 1 ਮਾਰਚ, 2017 ਤੋਂ 30 ਸਤੰਬਰ, 2020 ਤੱਕ 559 ਦੋਸ਼ੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਰੰਗੇ ਹੱਥੀਂ ਕਾਬੂ ਕੀਤਾ ਗਿਆ।ਜਿਨ੍ਹਾਂ ਵਿੱਚ 47 ਗਜ਼ਟਿਡ ਅਧਿਕਾਰੀ, 440 ਅਗਜ਼ਟੀ ਅਧਿਕਾਰੀ ਅਤੇ 72 ਪ੍ਰਾਈਵੇਟ ਵਿਅਕਤੀ ਸ਼ਾਮਲ ਸੀ।ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 27 ਅਕਤੂਬਰ ਤੋਂ 2 ਨਵੰਬਰ, 2020 ਤੱਕ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ ਜਿਸ ਵਿੱਚ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਵਿਜੀਲੈਂਸ ਬਿਊਰੋ ਦੇ ਅੰਕੜਿਆ ਅਨੁਸਾਰ 559 ਦੋਸ਼ੀਆਂ ਤੋਂ ਇਲਾਵਾ 75 ਗਜ਼ਟਿਡ ਅਧਿਕਾਰੀਆਂ, 156 ਅਗਜ਼ਟੀ ਅਧਿਕਾਰੀਆਂ ਅਤੇ 183 ਆਮ ਵਿਅਕਤੀਆਂ ਵਿਰੁੱਧ 123 ਅਪਰਾਧਿਕ ਮਾਮਲੇ ਦਰਜ ਕੀਤੇ ਗਏ। ਇਸ ਤੋਂ ਇਲਾਵਾ, ਨਾਜਾਇਜ਼ ਜਾਇਦਾਦਾਂ ਸਬੰਧੀ 16 ਮਾਮਲੇ ਦਰਜ ਕੀਤੇ ਗਏ ਜਿਸ ਤਹਿਤ 7 ਗਜ਼ਟਿਡ ਅਧਿਕਾਰੀ ਅਤੇ 9 ਅਗਜ਼ਟੀ ਕਰਮਚਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 230 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਜਿਨ੍ਹਾਂ ਵਿੱਚ 102 ਗਜ਼ਟਿਡ ਅਧਿਕਾਰੀਆਂ, 147 ਅਗਜ਼ਟੀ ਅਤੇ 101 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਏਡੀਜੀਪੀ-ਕਮ-ਮੁੱਖ ਨਿਰਦੇਸ਼ਕ ਨੇ ਕਿਹਾ ਕਿ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮਨਾਏ ਜਾਂਦੇ ਸਲਾਨਾ ਚੌਕਸੀ ਜਾਗਰੂਕਤਾ ਹਫ਼ਤੇ ਲਈ ਹਰ ਸਾਲ ਇੱਕ ਵਿਸ਼ੇਸ਼ ਨਾਅਰਾ ਦਿੱਤਾ ਜਾਂਦਾ ਹੈ। ਇਸ ਵਾਰ ਸੀਵੀਸੀ ਵਲੋਂ ''ਚੌਕਸ ਭਾਰਤ - ਖੁਸ਼ਹਾਲ ਭਾਰਤ'' ਨੂੰ ਥੀਮ ਵਜੋਂ ਚੁਣਿਆ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਟ੍ਰੈਂਡਿੰਗ
ਸਿਹਤ
Advertisement