ਲੁਧਿਆਣਾ : ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। 


ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।


ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


ਇਸ ਸਬੰਧੀ ਐਫ.ਆਈ.ਆਰ ਨੰ. 2 ਮਿਤੀ 23-02-2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।


 


Join Our Official Telegram Channel : -  https://t.me/abpsanjhaofficial


ਇਹ ਵੀ ਪੜ੍ਹੋ : -  ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਰਿਸ਼ਵਤ, ਇੰਝ ਆਇਆ ਵਿਜੀਲੈਂਸ ਦੇ ਅੜਿੱਕੇ


                      ਬਿਜਲੀ ਚੋਰੀ ਕਰਨ ਵਾਲਿਆਂ ਦੀ ਖੈਰ ਨਹੀਂ, ਜਾਅਲੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਸ਼ਿਕੰਜਾ


                    AC ਤੇ ਫਰਿੱਜ ਘੁਟਾਲੇ 'ਚ ਫਸੀ AAP ਵਿਧਾਇਕਾ ! ਖਰੀਦੇ ਸੀ ਹਸਪਤਾਲ ਲਈ, ਬਿੱਲ ਆਇਆ ਪਰ ਸਾਮਾਨ ਗਾਇਬ


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।