ਪੜਚੋਲ ਕਰੋ

ਵਿਜੀਲੈਂਸ ਬਿਊਰੋ ਨੇ ਜ਼ੁਰਮਾਨਾ ਰੱਦ ਕਰਨ ਲਈ 5,00,000 ਰੁਪਏ ਰਿਸ਼ਵਤ ਲੈਂਦਿਆਂ ਈ.ਟੀ.ਓ. ਤੇ ਆਬਕਾਰੀ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ

Punjab: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਲੁਧਿਆਣਾ ਦੇ ਜੀ.ਐਸ.ਟੀ. ਵਿੰਗ ਵਿੱਚ ਤਾਇਨਾਤ ਮੁਲਜ਼ਮਾਂ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਿਭਾਗ ਵੱਲੋਂ ਕੀਤੇ ਸਰਵੇਖਣ ਦੌਰਾਨ ਉਸ ਦੀ ਫਰਮ ਨੂੰ ਲਾਇਆ ਜ਼ੁਰਮਾਨਾ ਰੱਦ (ਰਾਈਟ ਆਫ਼) ਕਰਨ ਬਦਲੇ ਉਕਤ ਆਬਕਾਰੀ ਅਧਿਕਾਰੀ 15 ਲੱਖ ਰੁਪਏ ਰਿਸ਼ਵਤ ਮੰਗ ਕਰ ਰਹੇ ਸਨ ਪਰ ਸੌਦਾ 12 ਲੱਖ ਰੁਪਏ ਵਿੱਚ ਤੈਅ ਹੋਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਆਬਕਾਰੀ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget