ਪੜਚੋਲ ਕਰੋ
Advertisement
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਜੰਗਲਾਤ ਘੁਟਾਲੇ ਦਾ ਚਲਾਨ ਮੋਹਾਲੀ ਦੀ ਅਦਾਲਤ 'ਚ ਪੇਸ਼ , 8 ਅਗਸਤ ਨੂੰ ਕੇਸ ਦੀ ਸੁਣਵਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮਿੱਥੇ ਸਮੇਂ ਅੰਦਰ ਚਲਾਨ ਪੇਸ਼ ਕਰ ਦਿੱਤਾ ਹੈ ,ਜਿਸ ਨੂੰ ਰੈਗੂਲਰ ਸੁਣਵਾਈ ਲਈ ਸ਼ੈਸ਼ਨ ਕੋਰਟ ਵਿੱਚ ਭੇਜ ਦਿੱਤਾ ਗਿਆ ਹੈ।
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮਿੱਥੇ ਸਮੇਂ ਅੰਦਰ ਚਲਾਨ ਪੇਸ਼ ਕਰ ਦਿੱਤਾ ਹੈ ,ਜਿਸ ਨੂੰ ਰੈਗੂਲਰ ਸੁਣਵਾਈ ਲਈ ਸ਼ੈਸ਼ਨ ਕੋਰਟ ਵਿੱਚ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਵੱਲੋਂ ਪਹਿਲਾਂ ਹੀ ਮੁਕੱਦਮਾ ਨੰ. 7, ਮਿਤੀ 6-7-2022 ਨੂੰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਜ਼ਿਲ੍ਹਾ ਜੰਗਲਾਤ ਅਫਸਰ ਗੁਰਮਨਪ੍ਰੀਤ ਸਿੰਘ ਅਤੇ ਇੱਕ ਪ੍ਰੈਸ ਰਿਪੋਰਟਰ ਕਮਲਪ੍ਰੀਤ ਸਿੰਘ ਉਰਫ ਕਮਲ, ਤੱਤਕਾਲੀ ਮੰਤਰੀ ਦੇ ਓਐਸਡੀ ਤੋਂ ਇਲਾਵਾ ਹੋਰ ਮੁਲਜਮਾਂ ਕੇਸ ਦਰਜ ਕੀਤਾ ਹੋਇਆ ਹੈ।
ਉਨਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ 7/6/2022 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਹਨ। ਉਨਾਂ ਦੱਸਿਆ ਕਿ ਬਿਓਰੋ ਵੱਲੋਂ ਇਸ ਮਾਮਲੇ ਵਿੱਚ ਮੁਲਜ਼ਮ ਸਾਧੂ ਸਿੰਘ ਧਰਮਸੋਤ, ਗੁਰਮਨਪ੍ਰੀਤ ਸਿੰਘ, ਡੀਐਫਓ ਅਤੇ ਕਮਲਪ੍ਰੀਤ ਸਿੰਘ ਉਰਫ ਕਮਲ ਖਿਲਾਫ ਸੀਆਰਪੀਸੀ ਦੀ ਧਾਰਾ 173(2) ਤਹਿਤ ਸੈਸਨ ਕੋਰਟ, ਮੁਹਾਲੀ ਵਿੱਚ ਅੰਤਿਮ ਰਿਪੋਰਟ ਅੱਜ ਦਾਇਰ ਕਰ ਦਿੱਤੀ ਗਈ ਹੈ। ਹੁਣ ਇਹ ਮੁਕੱਦਮਾ ਮੁਹਾਲੀ ਦੀ ਵਧੀਕ ਅਤੇ ਸੈਸਨ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਤੇ ਵਿਚਾਰ ਲਈ ਅਗਲੀ ਤਰੀਕ 8 ਅਗਸਤ, 2022 ਨਿਸਚਿਤ ਕੀਤੀ ਗਈ ਹੈ।
ਵਰਨਣਯੋਗ ਹੈ ਕਿ ਉਕਤ ਸਾਬਕਾ ਮੰਤਰੀ ਹੋਰਨਾ ਸਮੇਤ ਖੈਰ ਦੇ ਦਰੱਖਤਾਂ ਦੀ ਕਟਾਈ ਦੇ ਪਰਮਿਟ ਦੇਣ, ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਕਰਨ ਅਤੇ ਜੰਗਲਾਤ ਵਿਭਾਗ ਦੇ ਹੋਰ ਮੁਲਜਮਾਂ ਅਤੇ ਨਿੱਜੀ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਵਿਭਾਗ ਵਿੱਚ ਸੰਗਠਿਤ ਭਿ੍ਰਸਟਾਚਾਰ ਵਿੱਚ ਸ਼ਾਮਲ ਸੀ। ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਵਿੱਚ ਵੱਖ-ਵੱਖ ਦੋਸ਼ੀਆਂ ਤੋਂ ਮਿਲੇ ਦਸਤਾਵੇਜੀ ਸਬੂਤਾਂ ਅਤੇ ਜੁਬਾਨੀ ਖੁਲਾਸਿਆਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਬਿਊਰੋ ਨੇ ਉਕਤ ਵਿਅਕਤੀਆਂ ਤੋਂ ਇਲਾਵਾ ਹੋਰ ਦੋਸੀਆਂ ਨੂੰ ਗਿ੍ਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement