ਪੜਚੋਲ ਕਰੋ

ਸੀਐਮ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ’ਚ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਆਰਟੀਏ ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰਟੀਏ, ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ), ਦੋ ਕਲਰਕਾਂ, ਦੋ ਵਿਚੋਲਿਆਂ ਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰਟੀਏ, ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ), ਦੋ ਕਲਰਕਾਂ, ਦੋ ਵਿਚੋਲਿਆਂ ਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਤੇ ਇੱਕ ਵਿਚੋਲੇ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਵਿੱਚ ਆਰਟੀਏ ਸੰਗਰੂਰ, ਐਮਵੀਆਈ, ਉਨ੍ਹਾਂ ਦਾ ਅਮਲਾ ਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਜੋ ਰਾਜ ਸਰਕਾਰ ਦੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਥਾਂ ਇੱਕ ਦੂਜੇ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਬਦਲੇ ਰਾਜ ਵਿੱਚ ਕੰਮ ਕਰ ਰਹੇ ਵੱਖ-ਵੱਖ ਏਜੰਟਾਂ ਤੋਂ ਰਿਸ਼ਵਤਾਂ ਲੈਂਦੇ ਸਨ।

ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ’ਤੇ ਚੱਲਣ ਲਈ ਆਰਟੀਏ ਦਫਤਰ ਤੋਂ ਫਿਟਨੈਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਨੂੰ ਦਸਤਾਵੇਜਾਂ ਸਮੇਤ ਐਮਵੀਆਈ ਦੁਆਰਾ ਆਪਣੇ ਦਫਤਰ ਵਿਖੇ ਮੌਕੇ ’ਤੇ ਨਿਰੀਖਣ ਕਰਨਾ ਹੁੰਦਾ ਹੈ।

ਘਪਲੇ ਦੀ ਰੂਪਰੇਖਾ ਦਾ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਏਜੰਟਾਂ ਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੀ ਮੌਕੇ ’ਤੇ ਫਿਜ਼ੀਕਲ ਵੈਰੀਫਿਕੇਸਨ ਕੀਤੇ ਬਿਨਾਂ ਹੀ ਵਾਹਨ ਦੇ ਮਾਡਲ ਦੇ ਹਿਸਾਬ ਨਾਲ 2800 ਰੁਪਏ ਤੋਂ ਲੈ ਕੇ 1000 ਰੁਪਏ ਪ੍ਰਤੀ ਵਾਹਨ ਰਿਸ਼ਵਤ ਦੇ ਬਦਲੇ ਫਿਟਨੈੱਸ ਸਰਟੀਫਿਕੇਟ ਜਾਰੀ ਕਰਦੇ ਆ ਰਹੇ ਹਨ। ਇਸ ਤਰਾਂ ਆਰਟੀਏ ਤੇ ਐਮਵੀਆਈ ਵੱਲੋਂ ਨਿਰਧਾਰਿਤ ਸਥਾਨ ’ਤੇ ਵਾਹਨ ਖੜੇ ਕਰਵਾਉਣ ਦੀ ਥਾਂ ਤੇ ਉਨ੍ਹਾਂ ਦੀ ਮੌਕੇ ’ਤੇ ਭੌਤਿਕ ਜਾਂਚ ਕੀਤੇ ਬਿਨਾਂ ਹੀ ਦਸਤਾਵੇਜਾਂ ਦੇ ਆਧਾਰ ’ਤੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਅਧਾਰ ’ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਮਵੀਆਈ ਸੰਗਰੂਰ ਦੇ ਦਫਤਰ ਦੀ ਅਚਨਚੇਤ ਜਾਂਚ ਕੀਤੀ ਜਿਸ ਵਿੱਚ ਇਸ ਘੁਟਾਲੇ ਦੀਆਂ ਪਰਤਾਂ ਖੁੱਲ੍ਹੀਆਂ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਮੌਕੇ ’ਤੇ ਹੀ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਿਨਾਂ ’ਚ ਧਰਮਿੰਦਰ ਪਾਲ ਉਰਫ ਬੰਟੀ (ਏਜੰਟ) ਵਾਸੀ ਸੰਗਰੂਰ, ਕਲਰਕ ਗੁਰਚਰਨ ਸਿੰਘ ਤੇ ਡਾਟਾ ਐਂਟਰੀ ਆਪਰੇਟਰ ਜਗਸੀਰ ਸਿੰਘ ਤੋਂ ਇਲਾਵਾ ਕਰੀਬ 40 ਹਜਾਰ ਰੁਪਏ ਰਿਸ਼ਵਤ ਦੀ ਰਾਸ਼ੀ ਤੇ ਘੁਟਾਲੇ ਨਾਲ ਸਬੰਧਤ ਕਈ ਦਸਤਾਵੇਜ ਵੀ ਬਰਾਮਦ ਕੀਤੀ ਹੈ।

ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਰਵਿੰਦਰ ਸਿੰਘ ਗਿੱਲ ਆਰਟੀਏ, ਮਹਿੰਦਰ ਪਾਲ ਐਮਵੀਆਈ, ਗੁਰਚਰਨ ਸਿੰਘ ਕਲਰਕ, ਜਗਸੀਰ ਸਿੰਘ ਡਾਟਾ ਐਂਟਰੀ ਆਪਰੇਟਰ, ਧਰਮਿੰਦਰ ਪਾਲ ਉਰਫ ਬੰਟੀ ਅਤੇ ਸੁਖਵਿੰਦਰ ਸੁੱਖੀ ਦੋਵੇਂ ਵਿਚੋਲੇ ਅਤੇ ਹੋਰ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਐਫ.ਆਈ.ਆਰ ਨੰਬਰ 19 ਮਿਤੀ 18-08-2022 ਧਾਰਾ 420, 120-ਬੀ ਆਈ.ਪੀ.ਸੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘੁਟਾਲਾ ਪਿਛਲੇ 7-8 ਸਾਲਾਂ ਤੋਂ ਚੱਲ ਰਿਹਾ ਸੀ ਅਤੇ ਹਰ ਮਹੀਨੇ 2000-2500 ਤੋਂ ਵੱਧ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ ਜਦਕਿ ਕਿ ਇੱਕ ਵਿਅਕਤੀ ਵੱਲੋਂ ਇੰਨੇ ਸਮੇਂ ਵਿੱਚ ਇੰਨੀ ਵੱਡੀ ਗਿਣਤੀ ’ਚ ਵਾਹਨਾਂ ਦਾ ਮੌਕੇ ’ਤੇ ਮੁਆਇਨਾ ਕਰਨਾ ਸੰਭਵ ਨਹੀਂ ਹੈ।

ਇਸ ਤਰ੍ਹਾ ਇਸ ਸਮੇਂ ਦੌਰਾਨ ਹਰ ਮਹੀਨੇ ਅੰਦਾਜ਼ਨ 35-40 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕੀਤੀ ਗਈ ਜਿਸ ਨਾਲ ਇਹ ਮਾਮਲਾ ਕਰੋੜਾਂ ਰੁਪਏ ਵਿੱਚ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਦਫਤਰ ਵਿੱਚ ਪਹਿਲਾਂ ਤੋਂ ਤਾਇਨਾਤ ਸਾਰੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget