ਪੜਚੋਲ ਕਰੋ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37 ਰੁਪਏ ਖਰਚ ਕੀਤੇ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਬਣਦੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3,03,66,825 ਰੁਪਏ ਵੱਧ ਖਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਬਲਬੀਰ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਉਗਰਾਹੀ ਵਿੱਚ ਘਪਲਾ ਕੀਤਾ ਸੀ। ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 7, 7-ਏ  ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਬਿਊਰੋ ਕੋਲ ਉਕਤ ਕੇਸ ਸਬੰਧੀ ਜਾਂਚ ਵਿੱਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget