ਪੜਚੋਲ ਕਰੋ
Advertisement
ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਦੀਆਂ ਚਾਰ ਜਾਇਦਾਦਾਂ ਜ਼ਬਤ
Punjab News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ
Punjab News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 ਅਗਸਤ, 2023 ਨੂੰ ਜਾਰੀ ਐਡ ਅੰਤਰਿਮ ਅਟੈਚਮੈਂਟ ਆਰਡਰ ਤਹਿਤ ਕੀਤੀ ਗਈ।
ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਸ ਦੇ ਨਜ਼ਦੀਕੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਵਿਰੁੱਧ ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ, ਢੋਆ-ਢੋਆਈ ਦੇ ਟੈਂਡਰਾਂ ਦੀ ਗ਼ੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿੱਚ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰ. 11 ਮਿਤੀ 16-08-2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ 03.12.2022 ਨੂੰ ਪੀ.ਓ. (ਭਗੌੜਾ) ਐਲਾਨ ਦਿੱਤਾ ਗਿਆ ਸੀ ਅਤੇ ਉਸਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਵਿਭਾਗ ਵਿੱਚ ਆਪਣੀ ਤਾਇਨਾਤੀ ਦੌਰਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੇਂਦਰੀ ਵਿਜੀਲੈਂਸ ਕਮੇਟੀ (ਸੀ.ਵੀ.ਸੀ.) ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਕਈ ਜਾਇਦਾਦਾਂ ਖਰੀਦੀਆਂ ਸਨ।
ਵਿਜੀਲੈਂਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਅਬਾਦੀ ਗੁਰੂ ਅਮਰਦਾਸ ਨਗਰ ਲੁਧਿਆਣਾ ਵਿਖੇ ਇੱਕ ਪਲਾਟ (298/66 ਵਰਗ ਗਜ਼), ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ 150-150 ਵਰਗ ਗਜ਼ ਦੇ ਦੋ ਪਲਾਟ, ਰਾਜਗੁਰੂ ਨਗਰ ਲੁਧਿਆਣਾ ਵਿਖੇ ਇਕ ਮਕਾਨ ਨੰ. 164-ਏ (ਖੇਤਰ 300 ਵਰਗ ਗਜ਼) ਅਤੇ ਇੱਕ ਫਲੈਟ (ਖੇਤਰ 193.60 ਵਰਗ ਗਜ਼) ਨੰ. 304, ਸ਼੍ਰੇਣੀ-ਏ, ਦੂਜੀ ਮੰਜ਼ਿਲ, ਆਰ.ਸੀ.ਐਸ. ਪੰਜਾਬ ਸਹਿਕਾਰੀ ਸਭਾ, ਗਜ਼ਟਿਡ ਅਫ਼ਸਰ, ਸੈਕਟਰ 48-ਏ, ਚੰਡੀਗੜ੍ਹ ਪੰਜ ਜਾਇਦਾਦਾਂ ਖਰੀਦੀਆਂ ਸਨ। ਇਹ ਸਾਰੀਆਂ ਪੰਜ ਜਾਇਦਾਦਾਂ ਉਸ ਨੇ 01-04-2011 ਤੋਂ 31-07-2022 ਦੇ ਸਮੇਂ ਦੌਰਾਨ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂ 'ਤੇ ਖਰੀਦੀਆਂ ਸਨ। ਇਨ੍ਹਾਂ ਵਿੱਚੋਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ ਨੰ. 8 ਮਿਤੀ 19.04.2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਵੱਖਰਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਇਸ ਮਾਮਲੇ ਵਿੱਚ ਭਗੌੜੇ ਹਨ।
ਉਨ੍ਹਾਂ ਦੱਸਿਆ ਕਿ 01-04-2011 ਤੋਂ 31-07-2022 ਤੱਕ ਦੇ ਜਾਂਚ ਸਮੇਂ ਦੌਰਾਨ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀ ਆਮਦਨ 2,59,68,952 ਰੁਪਏ ਸੀ ਜਦੋਂਕਿ ਉਹਨਾਂ ਵੱਲੋਂ 4,43,87,182 ਰੁਪਏ ਖਰਚੇ ਗਏ ਜੋ ਕਿ ਉਹਨਾਂ ਦੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦੀ (1,84,18,230 ਰੁਪਏ) ਵੱਧ ਹੈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਦੇਸ਼
Advertisement