Punjab News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਨੂੰ ਸੰਮਨ ਜਾਰੀ ਕੀਤਾ ਹੈ। ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਜ਼ੀਲੈਂਸ ਬਠਿੰਡਾ ਵਿਖੇ ਜਾਇਦਾਦ ਸੰਬੰਧੀ ਜਾਂਚ ਕਰ ਰਹੀ ਹੈ। 

 

ਦਰਅਸਲ 'ਚ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਬਠਿੰਡਾ 'ਚ ਇਕ ਜਾਇਦਾਦ ਮਾਮਲੇ 'ਚ ਸੰਮਨ ਜਾਰੀ ਕੀਤਾ ਹੈ ਅਤੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਵਿਜੀਲੈਂਸ ਦਫਤਰ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਮਨਪ੍ਰੀਤ ਬਾਦਲ ਕੋਲ ਕੁਝ ਸਰਕਾਰੀ ਜ਼ਮੀਨ ਹੈ, ਜੋ ਉਸ ਨੇ ਆਪਣੇ ਕਾਰਜਕਾਲ ਦੌਰਾਨ ਵੇਚ ਦਿੱਤੀ ਹੈ। ਵਿਜੀਲੈਂਸ ਨੇ ਇਸ ਜਾਇਦਾਦ ਦੀ ਖਰੀਦ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

  

ਦੱਸ ਦੇਈਏ ਕਿ  ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਹ ਮਾਮਲਾ ਬਠਿੰਡਾ ਦੀ ਜਾਇਦਾਦ ਨਾਲ ਸਬੰਧਤ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਪੂਰੇ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਉਸ 'ਤੇ ਪੁੱਡਾ ਦੀ ਜਾਇਦਾਦ ਘੱਟ ਰੇਟ 'ਤੇ ਵੇਚਣ ਦਾ ਦੋਸ਼ ਸੀ। 

 

ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਇਕ ਤੋਂ ਬਾਅਦ ਇਕ ਨੇਤਾਵਾਂ ਨੂੰ ਸੰਮਨ ਜਾਰੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਵੀ ਸੋਮਵਾਰ ਨੂੰ ਵਿਜੀਲੈਂਸ ਦਫਤਰ 'ਚ ਤਲਬ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ 'ਚ ਸਸਤੀ ਜਾਇਦਾਦ ਵੇਚਣ ਦੇ ਦੋਸ਼ ਲੱਗੇ ਹਨ।  

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ