(Source: ECI/ABP News)
Barnala News: ਵਿਜੀਲੈਂਸ ਨੇ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਦਬੋਚਿਆ
Punjab News: ਬਰਨਾਲਾ ਵਿੱਚ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਥਾਣੇਦਾਰ ਨੂੰ ਰੰਗੇ ਹੱਥੀਂ ਦਬੋਚਿਆ ਹੈ। ਇਲਜ਼ਾਮ ਹੈ ਕਿ ਇੱਕ ਗਰੀਬ ਮਜ਼ਦੂਰ ਨੂੰ ਝੂਠੇ ਕੇਸ ਵਿੱਚ ਨਾਮ ਦੇਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਸੀ। ਵਿਜੀਲੈਂਸ ਅਧਿਕਾਰੀਆਂ ਨੇ ਉਸ...
![Barnala News: ਵਿਜੀਲੈਂਸ ਨੇ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਦਬੋਚਿਆ Vigilance caught the police officer red-handed taking bribe Barnala News: ਵਿਜੀਲੈਂਸ ਨੇ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਦਬੋਚਿਆ](https://feeds.abplive.com/onecms/images/uploaded-images/2024/06/12/a1e5676ee443742c6c2ce7bf04eddb4c1718189037916700_original.jpg?impolicy=abp_cdn&imwidth=1200&height=675)
Barnala News: ਬਰਨਾਲਾ ਵਿੱਚ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਥਾਣੇਦਾਰ ਨੂੰ ਰੰਗੇ ਹੱਥੀਂ ਦਬੋਚਿਆ ਹੈ। ਇਲਜ਼ਾਮ ਹੈ ਕਿ ਇੱਕ ਗਰੀਬ ਮਜ਼ਦੂਰ ਨੂੰ ਝੂਠੇ ਕੇਸ ਵਿੱਚ ਨਾਮ ਦੇਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਸੀ। ਵਿਜੀਲੈਂਸ ਅਧਿਕਾਰੀਆਂ ਨੇ ਉਸ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਥਾਣਾ ਧਨੌਲਾ ਵਿੱਚ ਡਿਊਟੀ ਕਰ ਰਿਹਾ ਹੈ। ਵਿਜੀਲੈਂਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਥਾਣਾ ਧਨੌਲਾ ਦੇ ਐਸਐਚਓ ਨਿਰਮਲ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਨੇ ਇਹ ਕਾਰਵਾਈ ਰਾਜੇਸ਼ ਕੁਮਾਰ ਵਾਸੀ ਧਨੌਲਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਤੀਜੇ ਖ਼ਿਲਾਫ਼ ਥਾਣਾ ਧਨੌਲਾ ਵਿੱਚ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਥਾਣੇਦਾਰ ਨਿਰਮਲ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਮੁਲਜ਼ਮ ਨਿਰਮਲ ਸਿੰਘ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਦਾ ਨਾਂ ਲੈਣ ਦੀ ਧਮਕੀ ਦੇ ਰਿਹਾ ਸੀ ਤੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਦੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਿਰਮਲ ਸਿੰਘ ਖ਼ਿਲਾਫ਼ ਪਹਿਲਾਂ ਵੀ ਰਿਸ਼ਵਤਖੋਰੀ ਦਾ ਕੋਈ ਕੇਸ ਦਰਜ ਨਹੀਂ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਇਸ ਦਾ ਇਲਾਕਾ ਨਿਵਾਸੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਇਸ ਸਬੰਧੀ ਪੁਲਿਸ ਨੇ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਬੱਚਿਆਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਨਿਰਮਲ ਸਿੰਘ ਉਨ੍ਹਾਂ ਦਾ ਨਾਮ ਵੀ ਸ਼ਾਮਲ ਕਰਨ ਦੀ ਧਮਕੀ ਦੇ ਕੇ 20000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਹ ਸਿਲਸਿਲਾ ਪਿਛਲੇ 7-8 ਦਿਨਾਂ ਤੋਂ ਜਾਰੀ ਸੀ। ਇਸ ਤੋਂ ਤੰਗ ਆ ਕੇ ਉਨ੍ਹਾਂ ਨੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ। ਅੱਜ ਏਐਸਸੀ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਅਧਿਕਾਰੀਆਂ ਨੇ ਰੰਗੇ ਹੱਥੀਂ ਕਾਬੂ ਕਰ ਲਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)