ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਵਿੱਚ ਕਾਂਗਰਸ ਦੇ ਲੀਡਰਾਂ ਖਿਲਾਫ਼ ਲਾਗਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਵਿਜੀਲੈਂਸ ਨੇ ਹਾਲ ਹੀ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਨੂੰ ਗ੍ਰਿਫ਼ਤਾਰ ਕੀਤਾ ਸੀ। ਓ ਪੀ ਸੋਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਇੱਕਜੁੱਟ ਅਤੇ ਇੱਕ ਸੁਰ ਵਿੱਚ ਨਜ਼ਰ ਆ ਰਹੀ ਹੈ। 


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੋਣ ਜਾਂ ਫਿਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਹੋਣ ਹਰ ਕੋਈ ਹੁਣ ਆਪਣੇ ਲੀਡਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਿਹਾ ਹੈ। ਬੀਤੇ ਦਿਨੀ ਹਸਪਤਾਲ 'ਚ ਲਿਆਂਦੇ ਓਪੀ ਸੋਨੀ ਨੂੰ ਮਿਲਣ ਦੇ ਲਈ ਇਹ ਦੋਵੇ ਲੀਡਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਸਨ।


ਅੱਜ ਕਾਂਗਰਸ ਦੇ ਸਾਂਸਦ ਮੈਂਬਰ ਵੀ ਓਪੀ ਸੋਨੀ ਕੋਲ ਆਏ ਸਨ। ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ,  ਸੋਨੀ ਨੂੰ ਮਿਲਣ ਲਈ ਹਸਪਤਾਲ ਪੁੱਜੇ, ਪਰ ਵਿਜੀਲੈਂਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਵਿਜੀਲੈਂਸ ਅਧਿਕਾਰੀਆਂ ਨੇ ਉਸ ਨੂੰ ਮਿਲਣ ਨਹੀਂ ਦਿੱਤਾ ਕਿਉਂਕਿ ਉਹ ਪੁਲੀਸ ਰਿਮਾਂਡ ਵਿੱਚ ਸੀ। ਜਿਸ ਤੋਂ ਬਾਅਦ ਉਹ ਪਰਿਵਾਰ ਨੂੰ ਮਿਲ ਕੇ ਵਾਪਸ ਆ ਗਿਆ।



ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੀ ਐਮਪੀ ਸੋਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਉਸ ਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜ ਦਿੱਤਾ। ਪਰ ਉਸੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। 



ਵਿਜੀਲੈਂਸ ਨੇ ਓਪੀ ਸੋਨੀ ਖਿਲਾਫ਼ 10 ਕਰੋੜ 63 ਲੱਖ ਰੁਪਏ ਦੀ ਜਾਇਦਾਦ ਨੂੰ ਲੈ ਕੇ ਕਾਰਵਾਈ ਕੀਤੀ ਸੀ। ਵਿਜੀਲੈਂਸ ਮੁਤਾਬਕ ਸੋਨੀ ਨੇ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ 27 ਦਸੰਬਰ 2017 ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਵੱਖ ਵੱਖ ਥਾਵਾਂ 'ਤੇ ਸੋਨੀ ਨੇ ਆਪਣੇ ਨਾਮ, ਆਪਣੀ ਪਤਨੀ ਅਤੇ ਪੁੱਤਰ ਦੇ ਨਾਮ 'ਤੇ 10 ਕਰੋੜ 63 ਲੱਖ ਦੀ ਜ਼ਮੀਨ ਬਣਾਈ ਹੈ। ਜਿਸ ਦਾ ਹਿਸਾਬ ਓਪੀ ਸੋਨੀ ਵਿਜੀਲੈਂਸ ਨੂੰ ਨਹੀਂ ਦੇ ਸਕੇ ਕਿ ਉਹਨਾਂ ਦੀ ਆਮਦਨ ਦਾ ਸਰੋਤ ਕੀ ਸੀ।