Punjab News : ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅੱਜ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਹੋਣ ਲਈ ਪੁੱਜੇ। ਵੀਡੀਓ 'ਚ ਦੇਖਿਆ ਗਿਆ ਕਿ ਜਿਵੇਂ ਹੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਜਾਂਚ ਅਧਿਕਾਰੀ ਦੇ ਕਮਰੇ 'ਚ ਗਏ ਤਾਂ ਸਾਹਮਣੇ ਖੜ੍ਹੇ ਇਕ ਅਧਿਕਾਰੀ ਨੇ ਉਨ੍ਹਾਂ ਨੂੰ ਸਲੂਟ ਕੀਤਾ। ਵਿਜੀਲੈਂਸ ਦੇ ਡੀਐਸਪੀ ਨਿਰਮਲ ਸਿੰਘ ਨੇ ਵਿਧਾਇਕ ਨੂੰ ਸਲੂਟ ਕੀਤਾ ਹੈ।

 

ਦਰਅਸਲ 'ਚ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਿਕੰਜਾ ਕੱਸਿਆ ਹੈ ਅਤੇ ਵਿਜੀਲੈਂਸ ਵਿਭਾਗ ਨੇ ਅੱਜ ਵਿਜੀਲੈਂਸ ਦਰਫਤਰ ਗੁਰਦਾਸਪੁਰ ’ਚ ਬਰਿੰਦਰਮੀਤ ਸਿੰਘ ਪਾਹੜਾ ਨੂੰ ਤਲਬ ਕੀਤਾ ਹੈ। ਵਿਧਾਇਕ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਾਂਗਰਸ ਦੇ ਦਫਤਰ ’ਚ ਆਪਣੀ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਇਸੇ ਦੇ ਆਧਾਰ ’ਤੇ ਵਿਜੀਲੈਂਸ ਨੇ ਉਸ ਨੂੰ ਆਪਣਾ ਪੱਖ ਦੇਣ ਲਈ ਸੱਦਿਆ ਹੈ।

 


 

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਸਮੇਂ ਦੌਰਾਨ ਇੱਕ ਬੈਂਕ ਦੇ ਮੈਨੇਜਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ 8 ਵਿਅਕਤੀਆਂ ਦੇ ਖਾਤਿਆਂ ਸਬੰਧੀ ਜਾਣਕਾਰੀ ਮੰਗੀ ਸੀ। ਐਸਐਸਪੀ ਵਿਜੀਲੈਂਸ ਨੇ ਵੀ ਬੈਂਕ ਮੈਨੇਜਰ ਤੋਂ ਜਾਣਕਾਰੀ ਲੈਣ ਦੀ ਪੁਸ਼ਟੀ ਕੀਤੀ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ ਦਾ ਇੱਕ ਪੱਤਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ।
 
ਸੋਸ਼ਲ ਮੀਡੀਆ ‘ਤੇ ਇਕ ਪੱਤਰ ਵਾਇਰਲ ਹੋਇਆ ਸੀ, ਜਿਸ ਵਿਚ ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਉਨ੍ਹਾਂ ਦੇ ਭਰਾ ਬਲਜੀਤ ਸਿੰਘ ਪਾਹੜਾ, ਹੋਰ ਪਰਿਵਾਰਕ ਮੈਂਬਰਾਂ ਅਤੇ ਕੁਝ ਬਾਹਰੀ ਵਿਅਕਤੀਆਂ ਦੇ ਬੈਂਕ ਖਾਤਿਆਂ ਦੀ ਵਿਜੀਲੈਂਸ ਜਾਂਚ ਦੀ ਅਪੀਲ ਕੀਤੀ ਸੀ। ਦੂਜੇ ਪਾਸੇ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਡਰ ਨਹੀਂ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।