ਪੜਚੋਲ ਕਰੋ
ਕੋਲਿਆਂਵਾਲੀ ਨੂੰ ਇੱਕ ਦਿਨ ਹੋਰ ਰਿੜਕੇਗੀ ਵਿਜੀਲੈਂਸ

ਮੁਹਾਲੀ: ਬਾਦਲ ਪਰਿਵਾਰ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਅਦਾਲਤ ਨੇ ਇੱਕ ਦਿਨ ਹੋਰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਕੋਲਿਆਂਵਾਲੀ ਨੂੰ ਅੱਜ ਰਿਮਾਂਡ ਖਤਮ ਹੋਣ ਮਗਰੋਂ ਮੁਹਾਲੀ ਅਦਾਲਤ 'ਚ ਪੇਸ਼ ਕੀਤਾ। ਉਸ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਹੈ। ਇਸ ਤੋਂ ਪਹਿਲਾਂ ਅਦਾਲਤ ਨੇ 3 ਦਿਨ ਦਾ ਰਿਮਾਂਡ ਦਿੱਤਾ ਸੀ। ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਕੋਲਿਆਂਵਾਲੀ ਨੇ 14 ਦਸੰਬਰ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ। ਕੋਲਿਆਂਵਾਲੀ ’ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲੱਗੇ ਸਨ। ਇਸ ਤਹਿਤ ਬਠਿੰਡਾ ਵਿਜੀਲੈਂਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਯਾਦ ਰਹੇ ਵਿਜੀਲੈਂਸ ਵੱਲੋਂ ਕੋਲਿਆਂਵਾਲੀ ਦੀ ਹਵੇਲੀ ਵਾਲੀ ਜਾਇਦਾਦ ਦੀ ਛਾਣਬੀਨ ਕੀਤੀ ਜਾ ਰਹੀ ਹੈ। ਇਸ ਤਹਿਤ ਵਿਜੀਲੈਂਸ ਦੀ ਟੀਮ ਬੁੱਧਵਾਰ ਨੂੰ ਕੋਲਿਆਂਵਾਲੀ ਦੇ ਘਰ ਛਾਣਬੀਣ ਕਰਨ ਲਈ ਪਹੁੰਚੀ ਸੀ। ਹਾਲਾਂਕਿ ਪਰਚਾ ਦਰਜ ਕਰਨ ਤੋਂ ਬਾਅਦ ਵਿਜੀਲੈਂਸ ਦੇ ਅਫ਼ਸਰ ਪਹਿਲਾਂ ਵੀ ਕੋਲਿਆਂਵਾਲੀ ਦੇ ਘਰ ਜਾਣ ਦੀ ਕੋਸ਼ਿਸ਼ ਕਰ ਚੁੱਕੇ ਸੀ ਪਰ ਅਕਾਲੀ ਦਲ ਦੇ ਵਰਕਰਾਂ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕੀ ਰੱਖਿਆ ਸੀ।
ਟ੍ਰੈਂਡਿੰਗ ਟੌਪਿਕ



















