Charanjit Channi: ਸਾਬਕਾ ਮੁੱਖ ਮੰਤਰੀ ਚੰਨੀ ਦਾ ਨਹੀਂ ਛੁੱਟ ਰਿਹਾ ਖਹਿੜਾ ! ਵਿਜੀਲੈਂਸ ਨੇ ਚਮਕੌਰ ਸਾਹਿਬ 'ਚ ਹੋਏ ਕੰਮਾਂ ਦੀ ਕੀਤੀ ਜਾਂਚ, ਦਸਤਾਵੇਜ਼ ਕੀਤੇ ਜ਼ਬਤ
ਕਰੀਬ ਛੇ ਮਹੀਨੇ ਪਹਿਲਾਂ ਸਥਾਨਕ ਕੌਂਸਲਰਾਂ ਨੇ ਚਮਕੌਰ ਸਹਿਬ ਵਿੱਚ ਹੋਏ ਵਿਕਾਸ ਕਾਰਜਾਂ ਵਿੱਚ ਬੇਨਿਯਮੀਆਂ ਦੀ ਸ਼ਿਕਾਇਤ ਕੀਤੀ ਸੀ। ਵਿਜੀਲੈਂਸ ਅਧਿਕਾਰੀ ਚੰਦ ਕੁਮਾਰ ਸਿੰਗਲਾ ਦੀ ਅਗਵਾਈ ਵਾਲੀ ਟੀਮ ਨੇ ਛੇ ਘੰਟੇ ਤੱਕ ਜਾਂਚ ਕੀਤੀ, ਪਰ ਇਸ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੇ ਨਾਲ-ਨਾਲ ਵਿਜੀਲੈਂਸ ਨੇ ਹੁਣ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਵਿਜੀਲੈਂਸ ਦੀ ਟੀਮ ਚਮਕੌਰ ਸਾਹਿਬ ਪਹੁੰਚੀ ਅਤੇ ਉੱਥੇ ਹੋਏ ਵਿਕਾਸ ਕਾਰਜਾਂ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ। ਜ਼ਿਕਰ ਕਰ ਦਈਏ ਕਿ ਵਿਜੀਲੈਂਸ ਦੀ ਟੀਮ ਚੰਨੀ ਵੱਲੋਂ ਮੁੱਖ ਮੰਤਰੀ ਹੁੰਦਿਆਂ ਵਰਤੀਆਂ ਗਈਆਂ ਸਰਕਾਰੀ ਗ੍ਰਾਂਟਾਂ ਦੀ ਜਾਂਚ ਕਰ ਰਹੀ ਹੈ।
6 ਮਹੀਨੇ ਪਹਿਲਾਂ ਕੀਤੀ ਗਈ ਸੀ ਸ਼ਿਕਾਇਤ
ਕਰੀਬ ਛੇ ਮਹੀਨੇ ਪਹਿਲਾਂ ਸਥਾਨਕ ਕੌਂਸਲਰਾਂ ਨੇ ਚਮਕੌਰ ਸਹਿਬ ਵਿੱਚ ਹੋਏ ਵਿਕਾਸ ਕਾਰਜਾਂ ਵਿੱਚ ਬੇਨਿਯਮੀਆਂ ਦੀ ਸ਼ਿਕਾਇਤ ਕੀਤੀ ਸੀ। ਵਿਜੀਲੈਂਸ ਅਧਿਕਾਰੀ ਚੰਦ ਕੁਮਾਰ ਸਿੰਗਲਾ ਦੀ ਅਗਵਾਈ ਵਾਲੀ ਟੀਮ ਨੇ ਛੇ ਘੰਟੇ ਤੱਕ ਜਾਂਚ ਕੀਤੀ, ਪਰ ਇਸ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਮੁੱਖ ਮੰਤਰੀ ਮਾਨ ਨੇ ਵੀ ਲਾਏ ਨੇ ਗੰਭੀਰ ਇਲਜ਼ਾਮ
ਜ਼ਿਕਰ ਕਰ ਦਈਏ ਕਿ ਹਾਲ ਹੀ 'ਚ ਸੀਐੱਮ ਭਗਵੰਤ ਮਾਨ ਨੇ ਵੀ ਚੰਨੀ 'ਤੇ ਇੱਕ ਖਿਡਾਰੀ ਨੂੰ ਨੌਕਰੀ ਦੇਣ ਲਈ ਆਪਣੇ ਭਤੀਜੇ ਅਤੇ ਭਤੀਜੇ ਤੋਂ ਪੈਸੇ ਮੰਗਣ ਦਾ ਦੋਸ਼ ਲਗਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਸੀ 'ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ... 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ… ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁੱਝ ਪੰਜਾਬੀਆਂ ਸਾਹਮਣੇ ਰੱਖਾਂਗਾ…
ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…
— Bhagwant Mann (@BhagwantMann) May 25, 2023
ਸਰਕਾਰ ਵਿਜੀਲੈਂਸ ਦੀ ਕਰ ਰਹੀ ਹੈ ਦੁਰਵਰਤੋਂ : ਚੰਨੀ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਅਤੇ ਹੋਰ ਕਾਂਗਰਸੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਤੁਲੀ ਹੋਈ ਹੈ। ਵਿਜੀਲੈਂਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਇਸ ਜਾਂਚ ਤੋਂ ਕੁਝ ਵੀ ਸਾਹਮਣੇ ਨਹੀਂ ਆਵੇਗਾ, ਕਿਉਂਕਿ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਨਹੀਂ ਹੈ।