Punjab News: ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਦੇ ਖਿਲਾਫ਼ ਲੁੱਕਆਊਟ ਨੋਟਿਸ ਜਾਰੀ
Punjab News: ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਚੱਲ ਰਹੀ ਹੈ।
Punjab News: ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਤਿੰਨ ਦਿਨ ਪਹਿਲਾਂ ਇਹ ਨੋਟਿਸ ਜਾਰੀ ਕਰਕੇ ਸਾਰੇ ਹਵਾਈ ਅੱਡਿਆਂ 'ਤੇ ਅਲਰਟ ਕੀਤਾ ਗਿਆ ਸੀ ਕਿ ਚੰਨੀ ਵਿਦੇਸ਼ ਭੱਜ ਸਕਦਾ ਹੈ। ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਸੀਐੱਮ ਭਗਵੰਤ ਮਾਨ ਨੇ ਕਿਹਾ ਸੀ ਕਿ ਚੰਨੀ ਖਿਲਾਫ ਭ੍ਰਿਸ਼ਟਾਚਾਰ ਦੀ ਫਾਈਲ ਹੈ, ਜਿਸ ਤੋਂ ਬਾਅਦ ਚੰਨੀ ਨੇ ਵਿਦੇਸ਼ ਨਾ ਜਾਣ ਦੀ ਗੱਲ ਕਹੀ ਸੀ।
ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ 'ਤੇ ਸਰਕਾਰੀ ਪੈਸੇ ਦੀ ਗਬਨ ਕਰਨ ਦਾ ਦੋਸ਼ ਹੈ। ਉਸ ’ਤੇ ਟੂਰਿਜ਼ਮ ਅਫਸਰਾਂ ਰਾਹੀਂ ਥੀਮ ਪਾਰਕ ਦੇ ਉਦਘਾਟਨ ਵਿੱਚ ਪੈਸੇ ਹੜੱਪਣ ਅਤੇ 20 ਗੁਣਾ ਵੱਧ ਟੈਂਡਰ ਦੇਣ ਦਾ ਦੋਸ਼ ਹੈ। ਥੀਮ ਪਾਰਕ ਲਈ ਟੈਂਡਰ 17 ਨਵੰਬਰ 2021 ਨੂੰ ਦਿੱਤਾ ਗਿਆ ਸੀ। ਇਹ ਸਿੰਗਲ ਟੈਂਡਰ 1 ਕਰੋੜ 47 ਲੱਖ 91 ਹਜ਼ਾਰ ਰੁਪਏ ਵਿੱਚ ਅਲਾਟ ਕੀਤਾ ਗਿਆ ਸੀ। ਪੰਜਾਬ ਵਿਜੀਲੈਂਸ ਨੂੰ ਰਾਜਵਿੰਦਰ ਸਿੰਘ ਵਾਸੀ ਬਠਿੰਡਾ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਫਿਰ ਵਿਜੀਲੈਂਸ ਨੇ ਥੀਮ ਪਾਰਕ ਦੇ ਉਦਘਾਟਨੀ ਪ੍ਰੋਗਰਾਮ ਦੀ ਜਾਂਚ ਸ਼ੁਰੂ ਕਰ ਦਿੱਤੀ। ਸਾਬਕਾ ਸੀਐਮ 'ਤੇ ਇਲਜ਼ਾਮ ਹਨ ਕਿ ਸਾਲ 2021 ਦੇ ਸਮਾਗਮ ਵਿੱਚ ਲੱਖਾਂ ਰੁਪਏ ਦਾ ਘਪਲਾ ਹੋਇਆ ਹੈ।
ਈਡੀ ਨੇ ਵੀ ਚਰਨਜੀਤ ਸਿੰਘ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਹੈ- ਪਿਛਲੇ ਸਾਲ ਦੇ ਸ਼ੁਰੂ ਵਿੱਚ, ਈਡੀ ਨੇ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਅਤੇ ਹੋਰਾਂ ਦੀ ਸ਼ਮੂਲੀਅਤ ਵਾਲੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿੱਚ ਜਲੰਧਰ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਸੀ। ਈਡੀ ਨੇ ਇਸ ਸਬੰਧ ਵਿੱਚ ਹਨੀ ਦੇ ਖਿਲਾਫ ਪਹਿਲਾਂ ਹੀ ਚਾਰਜਸ਼ੀਟ ਦਾਇਰ ਕੀਤੀ ਸੀ। 7 ਮਾਰਚ 2018 ਨੂੰ ਪੰਜਾਬ ਪੁਲਿਸ ਨੇ ਦਸ ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਐਫਆਈਆਰ ਵਿੱਚ ਹਨੀ ਦਾ ਨਾਮ ਨਹੀਂ ਸੀ, ਜਦਕਿ ਕੁਦਰਤ ਦੀਪ ਸਿੰਘ ਨੂੰ ਇਸ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਗਈ ਸੀ। ਪੰਜਾਬ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਇਸ ਐਫਆਈਆਰ ਦੇ ਆਧਾਰ ’ਤੇ ਈਡੀ ਨੇ ਨਵੰਬਰ 2021 ਵਿੱਚ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ: ਦੁਨੀਆ ਦਾ ਇੱਕ ਅਜਿਹਾ ਦੇਸ਼ ਜਿੱਥੇ ਬੱਚੇ ਸਕੂਲ ਜਾਣ ਲਈ ਹਰ ਰੋਜ਼ ਪਾਰ ਕਰਦੇ ਹਨ ਅੰਤਰਰਾਸ਼ਟਰੀ ਸਰਹੱਦ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Viral Video: ਸੋਡਾ ਵਿੱਚ ਪਾਈ ਮੂੰਗਫਲੀ ਅਤੇ ਚੀਜ਼! ਅਜੀਬ ਡਰਿੰਕ ਦੇਖ ਕੇ ਲੋਕਾਂ ਨੇ ਕਿਹਾ, 'ਇਨਸਾਨੀਅਤ 'ਤੇ ਵਿਸ਼ਵਾਸ ਗੁਆ ਬੈਠਾ!'